ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ
ਪੰਜਾਬ ਸਰਕਾਰ ਵੱਲੋਂ ਸੂਬੇ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਵਿਕਾਸ ਕਾਰਜਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ ਬਨਣ ਵਾਲੇ ਨਵੇਂ ਤਿੰਨ ਕਮਰਿਆਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਦੌਰਾਨ ਉਨਾਂ੍ਹ ਸਕੂਲ ਵਿਖੇ ਬਣ ਰਹੀ ਲਾਇਬਰੇਰੀ ਤੇ ਹੋਰ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਸਰਕਾਰ ਦਾ ਮੁੱਖ ਉਦੇਸ਼ ਵਧੀਆ ਸਿਹਤ ਤੇ ਸਿੱਖਿਆ ਸਹੂਲਤਾਂ ਹਰ ਆਦਮੀ ਤਕ ਪੁੱਜਦਾ ਕਰਨੀਆ ਹਨ, ਤਾਂ ਜੋ ਪੰਜਾਬ ਦਾ ਸਹੀ ਵਿਕਾਸ ਹੋ ਸਕੇ। ਉਨਾਂ੍ਹ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਕੰਮਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਹਲਕੇ ਵਿਚ ਵੱਡੇ ਪੱਧਰ ਤੇ ਵਿਕਾਸ ਦੇ ਕੰਮ ਕਰਵਾਏ ਜਾਣਗੇ। ਉਨਾਂ੍ਹ ਕਿਹਾ ਕਿ ਸਿੱਖਿਆ ਸਹੂਲਤਾਂ ਦਾ ਮਿਆਰ ਇਨਾਂ੍ਹ ਉੱਚਾ ਕੀਤਾ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਆਪਣਾ ਘਰ ਬਾਹਰ ਛੱਡ ਕੇ ਵਿਦੇਸ਼ ਨਾ ਜਾਣਾ ਪਵੇ। ਆਮ ਆਦਮੀ ਦੀ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ ਅਤੇ ਕਿਸੇ ਨਾਲ ਵੀ ਵਿਤਕਰਾ ਨਾ ਕਰ ਕੇ ਸੂਬੇ ਨੂੰ ਤਰੱਕੀ ਦੀਆਂ ਰਾਹਾਂ ਤੇ ਲੈ ਕੇ ਆਇਆ ਜਾਵੇਗਾ। ਇਸ ਮੌਕੇ ਸਕੂਲ ਪਿੰ੍ਸੀਪਲ ਕੋਮਲ ਅਰੋੜਾ ਅਤੇ ਸਮੂਹ ਸਟਾਫ ਨੇ ਵਿਸ਼ਵਾਸ ਦਿਵਾਇਆ ਕਿ ਉਨਾਂ੍ਹ ਵੱਲੋਂ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰ ਕੇ ਇਸ ਸਕੂਲ ਨੂੰ ਇਲਾਕੇ ਦਾ ਮੋਹਰੀ ਸਕੂਲ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਬਲਰਾਜ ਸਿੰਘ ਕਟੋਰਾ, ਗੁਰਜੀਤ ਸਿੰਘ ਚੀਮਾ, ਬਲਦੇਵ ਸਿੰਘ ਮੱਲ੍ਹੀ ਉਸਮਾਨ ਵਾਲਾ ਆਦਿ ਹਾਜ਼ਰ ਸਨ।