ਵਿਧਾਇਕ ਭੁੱਲਰ ਵੱਲੋਂ ਆਸਲ ਅਤੇ ਰੱਜੀਵਾਲਾ ਵਿਖੇ ਖੇਡ ਮੈਦਾਨਾਂ ਦਾ ਜਾਇਜ਼ਾ
ਵਿਧਾਇਕ ਰਣਬੀਰ ਭੁੱਲਰ ਵੱਲੋਂ ਆਸਲ ਅਤੇ ਰੱਜੀਵਾਲਾ ਵਿਖੇ ਤਿਆਰ ਕੀਤੇ ਜਾ ਰਹੇ ਖੇਡ ਮੈਦਾਨਾਂ ਦਾ ਲਿਆ ਜਾਇਜ਼ਾ
Publish Date: Mon, 30 Mar 2026 04:39 PM (IST)
Updated Date: Mon, 30 Mar 2026 04:42 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਆਸਲ ਅਤੇ ਰੱਜੀਵਾਲਾ ਵਿਖੇ ਤਿਆਰ ਕੀਤੇ ਜਾ ਰਹੇ ਖੇਡ ਮੈਦਾਨਾਂ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਮੁਲਾਂਕਣ ਕਰਦੇ ਹੋਏ ਸਬੰਧਤ ਅਧਿਕਾਰੀਆਂ ਨਾਲ ਵਿਸਥਾਰ ਵਿਚ ਗੱਲਬਾਤ ਕੀਤੀ। ਵਿਧਾਇਕ ਭੁੱਲਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖੇਡ ਮੈਦਾਨਾਂ ਦੇ ਨਿਰਮਾਣ ਕਾਰਜ ਨੂੰ ਉੱਚ ਗੁਣਵੱਤਾ ਨਾਲ ਅਤੇ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ, ਤਾਂ ਜੋ ਨੌਜਵਾਨਾਂ ਨੂੰ ਵਧੀਆ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਖੇਡ ਮੈਦਾਨਾਂ ਦੀ ਉਪਲਬੱਧਤਾ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨਸ਼ੈਲੀ ਅਪਣਾਉਣਗੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਬਲਰਾਜ ਸਿੰਘ ਕਟੋਰਾ, ਹਿਮਾਂਸ਼ੂ ਠੱਕਰ ਸਮੇਤ ਸਬੰਧਤ ਵਿਭਾਗ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।