ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਨੂੰ ਪੰਜਵੀਂ ਬੱਸ ਰਵਾਨਾ
ਵਿਧਾਇਕ ਰਣਬੀਰ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਨੂੰ ਪੰਜਵੀਂ ਬੱਸ ਰਵਾਨਾ
Publish Date: Sun, 15 Feb 2026 03:31 PM (IST)
Updated Date: Sun, 15 Feb 2026 03:33 PM (IST)

ਪਰਮਿੰਦਰ ਸਿੰਘ ਥਿੰਦ,ਪੰਜਾਬੀ ਜਾਗਰਣ ਫ਼ਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ਮੁਫਤ ਤੀਰਥ ਯਾਤਰਾ ਦੇ ਸਿਲਸਿਲੇ ਵਿਚ ਐਤਵਾਰ ਨੂੰ ਇਕ ਬੱਸ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈ। ਵਿਧਾਇਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤੀ ਗਈ ਸ਼ਰਧਾਲੂਆਂ ਦੀ ਇਹ ਪੰਜਵੀਂ ਬੱਸ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏਗੀ। ਇਸ ਮੌਕੇ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸਰਧਾਲੂਆਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਯੋਜਨਾ ਤਹਿਤ ਪਿੰਡ ਟੈਂਡੀ ਵਾਲਾ ਦੇ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ ਹੈ ਜਿਸ ਰਾਹੀਂ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਸ ਤੋਂ ਇਲਾਵਾ ਹੋਰ ਸਥਾਨ ਜਿਵੇਂ ਕਿ ਪਾਰਟੀਸ਼ਨ ਮਿਊਜ਼ਿਅਮ, ਜਲਿਆਂਵਾਲਾ ਬਾਗ਼ ਅਤੇ ਵਾਹਗਾ ਬਾਰਡਰ ਵਿਖੇ ਰੀਟਰੀਟ ਸੈਰੇਮਨੀ ਵੀ ਵਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਯੋਜਨਾ ਨਾਲ ਆਰਥਿਕ ਤੌਰ ਤੇ ਕਮਜ਼ੋਰ ਵਰਗ ਨੂੰ ਅਤੇ ਵੱਡੀ ਉਮਰ ਦੇ ਨਾਗਰਿਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਵੱਡੀ ਸਹੂਲਤ ਪ੍ਰਾਪਤ ਹੋਈ ਹੈ। ਇਸ ਯਾਤਰਾ ਦੌਰਾਨ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਜਰੂਰੀ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਨੂੰ ਵੀ ਯਾਤਰਾ ਦੌਰਾਨ ਕੋਈ ਦਿੱਕਤ ਨਾ ਆਵੇ। ਉਨ੍ਹਾਂ ਯਾਤਰਾ ਤੇ ਜਾਣ ਵਾਲੇ ਸਰਧਾਲੂਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜ ਬਹਾਦੁਰ ਸਿੰਘ, ਹਿਮਾਂਸ਼ੂ ਠੱਕਰ, ਨੇਕ ਪ੍ਰਤਾਪ ਸਿੰਘ, ਅਭੀ ਬਰਾੜ ਅਤੇ ਹੋਰ ਵੀ ਕਈ ਹਾਜ਼ਰ ਸਨ।