ਸ਼ਰਧਾਲੂਆਂ ਦੀ ਬੱਸ ਨੂੰ ਧਾਰਮਿਕ ਅਸਥਾਨਾਂ ਲਈ ਕੀਤਾ ਰਵਾਨਾ, ਲੋਕਾਂ ਨੂੰ ਮੁਫ਼ਤ ਦਰਸ਼ਨ ਕਰਵਾਉਣਾ ਵੱਡੀ ਪਹਿਲ
ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਯਾਤਰਾ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਕ ਮਹੱਤਵਪੂਰਨ ਉਪਰਾਲਾ ਹੈ।
Publish Date: Mon, 31 Aug 2026 04:39 PM (IST)
Updated Date: Mon, 31 Aug 2026 05:15 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ। ਪੰਜਾਬ ਸਰਕਾਰ ਦੀ ਲੋਕ-ਹਿੱਤਕਾਰੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਬਾਲਾ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਪਵਿੱਤਰ ਯਾਤਰਾ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਯਾਤਰਾ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਕ ਮਹੱਤਵਪੂਰਨ ਉਪਰਾਲਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਲੋਕਾਂ ਨੂੰ ਬਿਨ੍ਹਾ ਕਿਸੇ ਆਰਥਿਕ ਬੋਝ ਦੇ ਤੀਰਥ ਯਾਤਰਾ ਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਆਵਾਜਾਈ, ਰਿਹਾਇਸ਼, ਲੰਗਰ ਅਤੇ ਹੋਰ ਸਾਰੀਆਂ ਲੋੜੀਂਦੀਆਂ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਮੂਹ ਸ਼ਰਧਾਲੂਆਂ ਨੂੰ ਪਾਵਨ ਯਾਤਰਾ ਲਈ ਹਾਰਦਿਕ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਜੀ ਸਭ ’ਤੇ ਆਪਣੀ ਅਪਾਰ ਮੇਹਰ ਬਣਾਈ ਰੱਖਣ ਅਤੇ ਪੰਜਾਬ ਨੂੰ ਤਰੱਕੀ, ਖੁਸ਼ਹਾਲੀ ਅਤੇ ਅਮਨ-ਸ਼ਾਂਤੀ ਦੀਆਂ ਬਖ਼ਸ਼ਿਸ਼ਾਂ ਨਾਲ ਨਿਵਾਜਣ। ਉਨ੍ਹਾਂ ਯਾਤਰੀਆਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਵੀ ਕੀਤੀ।