- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਤਿੰਨ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਪਿੰਡ ਖਾਨੇ ਕੇ ਅਹਿਲ, ਨਿੱਕਾ ਸੋਢੇ ਵਾਲਾ ਤੇ ਪੱਧਰੀ ਵਿਖੇ ਵਿਸ਼ੇਸ਼ ਲੋਕ ਮਿਲਣੀਆਂ ਕੀਤੀਆਂ ਗਈਆਂ। ਇਨ੍ਹਾਂ ਪਿੰਡਾਂ ਦੇ ਦੌਰੇ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਸਥਾਨਕ ਵਾਸੀਆਂ ਤੇ ਪਾਰਟੀ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਲੋਕ ਮਿਲਣੀਆਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਭੁੱਲਰ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਵਰਗ ਦੇ ਕਲਿਆਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਮੌਜ਼ੂਦਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਬੇਹੱਦ ਖੁਸ਼ ਹਨ ਅਤੇ ਇਹੀ ਕਾਰਨ ਹੈ ਕਿ ਅੱਜ ਸੂਬੇ ਦੇ ਕੋਨੇ-ਕੋਨੇ ਵਿਚ ‘‘ਪੰਜਾਬ ਦਾ ਇੱਕੋ ਨਾਅਰਾ, ਭਗਵੰਤ ਮਾਨ ਦੁਬਾਰਾ’’ ਗੂੰਜ ਰਿਹਾ ਹੈ, ਜੋ ਕਿ ਲੋਕਾਂ ਦੀ ਸੱਚੀ ਆਵਾਜ਼ ਬਣ ਚੁੱਕਾ ਹੈ। ਇਨ੍ਹਾਂ ਤਿੰਨਾਂ ਪਿੰਡਾਂ ਖਾਨੇ ਕੇ ਅਹਿਲ, ਨਿੱਕਾ ਸੋਢੇ ਵਾਲਾ ਅਤੇ ਪੱਧਰੀ ਵਿਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਵਿਧਾਇਕ ਵੱਲੋਂ ਗਲੀਆਂ-ਨਾਲੀਆਂ ਨੂੰ ਪੱਕਾ ਕਰਨ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਪਿੰਡਾਂ ਦੇ ਮੁੱਖ ਰਸਤਿਆਂ ਅਤੇ ਫਿਰਨੀਆਂ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਵੀ ਕੀਤਾ ਗਿਆ ਤਾਂ ਜੋ ਬਰਸਾਤ ਦੇ ਦਿਨਾਂ ਵਿਚ ਪਿੰਡ ਵਾਸੀਆਂ ਨੂੰ ਆਉਣ-ਜਾਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਪੀਣ ਵਾਲੇ ਸਾਫ਼ ਪਾਣੀ, ਸਟ੍ਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਵਿਧਾਇਕ ਨੇ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਕੰਮ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੇ ਜਾਣਗੇ। ਇਸ ਮੌਕੇ ਹਾਜ਼ਰ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਸ਼ਲਾਘਾਯੋਗ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਪ੍ਰਤੀ ਆਪਣਾ ਪੂਰਨ ਸਮਰਥਨ ਪ੍ਰਗਟ ਕਰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਮੁਕਾਬਲੇ ਇਸ ਸਰਕਾਰ ਦੇ ਰਾਜ ਵਿਚ ਵਿਕਾਸ ਕਾਰਜਾਂ ਦਾ ਸਿੱਧਾ ਲਾਭ ਬਿਨ੍ਹਾ ਕਿਸੇ ਪੱਖਪਾਤ ਦੇ ਆਮ ਅਤੇ ਲੋੜਵੰਦ ਲੋਕਾਂ ਤੱਕ ਪਹੁੰਚ ਰਿਹਾ ਹੈ। ਪਿੰਡਾਂ ਦੇ ਲੋਕਾਂ ਨੇ ਵਿਧਾਇਕ ਭੁੱਲਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜੋ ਖ਼ੁਦ ਪਿੰਡਾਂ ਵਿਚ ਆ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਰਹੇ ਹਨ। ਇਸ ਪ੍ਰਭਾਵਸ਼ਾਲੀ ਸਮਾਗਮ ਅਤੇ ਲੋਕ ਮਿਲਣੀਆਂ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ, ਮੋਹਤਬਰ ਬਜ਼ੁਰਗ, ਨੌਜਵਾਨ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਰਗਰਮ ਵਰਕਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।