ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਸੜਕਾਂ ਦੀ ਰਿਪੇਅਰ ਦੇ ਰੱਖੇ ਨੀਂਹ ਪੱਥਰ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੀਆਂ ਵੱਖ-ਵੱਖ ਸੜਕਾਂ ਦੀ ਰਿਪੇਅਰ ਦੇ ਰੱਖੇ ਨੀਂਹ ਪੱਥਰ
Publish Date: Mon, 20 Apr 2026 04:39 PM (IST)
Updated Date: Mon, 20 Apr 2026 04:42 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ 1.10 ਕਰੋੜ ਰੁਪਏ ਦੀ ਲਾਗਤ ਨਾਲ ਆਰਿਫ ਕੇ ਤੋਂ ਬੰਡਾਲਾ 9.22 ਤੋਂ 12.32 ਕਿੱਲੋਮੀਟਰ ਅਤੇ ਫਿਰੋਜ਼ਪੁਰ- ਮੱਲਾਂਵਾਲਾ ਰੋਡ ਤੋਂ ਜੈਮਲ ਵਾਲਾ-ਹਾਮਦ ਚੱਕ 7.60 ਤੋਂ 10.53 ਕਿੱਲੋਮੀਟਰ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਕੈਬਨਿਟ ਮੰਤਰੀ ਲੋਕ ਨਿਰਮਾਣ ਵਿਭਾਗ ਪੰਜਾਬ ਹਰਭਜਨ ਸਿੰਘ ਈਟੀਓ ਦੀ ਰਹਿਨੁਮਾਈ ਹੇਠ ਇਹ ਵਿਕਾਸ ਕਾਰਜ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸੜਕੀ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦੇ ਕਾਰਜ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ। ਇਸ ਮੌਕੇ ਹਿਮਾਂਸ਼ੂ ਠੱਕਰ, ਐੱਸਡੀਓ ਸਿਮਰਨ ਕੌਰ, ਜੇਈ ਰਜਨੀਸ਼ ਸਹਿਗਲ, ਅਮਰਿੰਦਰ ਸਿੰਘ, ਗੁਰਭੇਜ ਸਿੰਘ, ਰਾਜ ਬਹਾਦੁਰ ਸਿੰਘ ਗਿੱਲ, ਨੇਕ ਪ੍ਰਤਾਪ ਸਿੰਘ, ਦਿਲਬਾਗ ਸਿੰਘ ਨੰਡਾ, ਚੇਅਰਮੈਨ ਬਲਾਕ ਸੰਮਤੀ ਫ਼ਿਰੋਜ਼ਪੁਰ ਸੁਖਚੈਨ ਸਿੰਘ ਖਾਈ ਮੈਂਬਰ ਬਲੋਕ ਸੰਮਤੀ ਫਿਰੋਜ਼ਪੁਰ, ਧਰਮਵੀਰ ਸਿੰਘ ਬਲਾਕ ਸੰਮਤੀ ਮੈਂਬਰ, ਪਿੱਪਲ ਸਿੰਘ ਸਰਪੰਚ, ਸੰਜੀਤ ਸਿੰਘ ਸਰਪੰਚ, ਗੁਰਦੇਵ ਸਿੰਘ ਸਰਪੰਚ, ਸੁਰਜੀਤ ਸਿੰਘ ਸਰਪੰਚ, ਦਿਲਬਾਗ ਸਿੰਘ ਸਰਪੰਚ, ਦਲਬੀਰ ਸਿੰਘ ਸਰਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ।