ਵਿਧਾਇਕ ਭੁੱਲਰ ਨੇ 1.14 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦੇ ਰੱਖੇ ਨੀਂਹ ਪੱਥਰ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ 1.14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
Publish Date: Fri, 27 Feb 2026 05:54 PM (IST)
Updated Date: Fri, 27 Feb 2026 05:58 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਹਸਤੀ ਵਾਲਾ, ਬੱਗੇ ਕੇ ਪਿੱਪਲ, ਬੱਗੇ ਕੇ ਖੁਰਦ ਰੱਜੀ ਵਾਲਾ ਅਸਲ ਬਸਤੀ ਖੇਮਕਰਨ ਅਤੇ ਬਸਤੀ ਬਾਲਮੀਕ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਦੌਰਾਨ ਵਿਧਾਇਕ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਵਿਚ ਇੰਟਰਲਾਕ ਟਾਈਲਾਂ ਲਗਾਉਣਾ, ਸੌਲਿਡ ਵੇਸਟ ਪ੍ਰੋਜੈਕਟ ਦੀ ਸਥਾਪਨਾ, ਪੰਚਾਇਤ ਘਰ ਦੀ ਨਵੀ ਇਮਾਰਤ, ਪੀਣ ਵਾਲਾ ਪਾਣੀ, ਗਲੀਆਂ ਨਾਲੀਆਂ ਪੱਕੀਆਂ ਕਰਨੀਆਂ, ਲਾਇਬ੍ਰੇਰੀ, ਖੜਵੰਜਾ, ਧਰਮਸ਼ਾਲਾ ਤੇ ਸ਼ਮਸ਼ਾਨਘਾਟ ਦੀ ਚਾਰ ਦਿਵਾਰੀ, ਛੱਪੜਾਂ ਦੀ ਸਫਾਈ ਅਤੇ ਗਲੀਆਂ-ਨਾਲੀਆਂ ਦੀ ਮੁਰੰਮਤ ਆਦਿ ਵਰਗੇ ਕੰਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ’ਤੇ ਲੱਖਾਂ ਰੁਪਏ ਦੀ ਲਾਗਤ ਆਏਗੀ ਅਤੇ ਮੁਕੰਮਲ ਹੋਣ ਉਪਰੰਤ ਪਿੰਡ ਵਾਸੀਆਂ ਨੂੰ ਵੱਡੀ ਸਹੂਲਤ ਪ੍ਰਾਪਤ ਹੋਵੇਗੀ। ਵਿਧਾਇਕ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਮੁਹੱਈਆ ਕਰਵਾਉਣ ਲਈ ਨਿਰੰਤਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਸਮਾਨ ਵਿਕਾਸ ਕਰਨਾ ਉਨ੍ਹਾਂ ਦੀ ਵਚਨਬੱਧਤਾ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸੀ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਪਿੰਡਾਂ ਦੇ ਸਰਪੰਚ,ਪੰਚਾਇਤ ਮੈਂਬਰ ਅਤੇ ਇਲਾਕਾ ਨਿਵਾਸੀ ਵੀ ਮੌਜ਼ੂਦ ਸਨ।