ਵਿਧਾਇਕ ਭੁੱਲਰ ਨੇ 58.40 ਲੱਖ ਰੁਪਏ ਦੇ ਵਿਕਾਸ ਕੰਮ ਕਰਵਾਏ ਸ਼ੁਰੂ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਪਿੰਡਾਂ ਵਿਚ 58.40 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
Publish Date: Wed, 25 Feb 2026 06:02 PM (IST)
Updated Date: Wed, 25 Feb 2026 06:04 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 58.40 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਇਨ੍ਹਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਗ੍ਰਾਮ ਪੰਚਾਇਤ ਵਾਕਾ ਮੋੜ ਗ੍ਰਾਮ ਪੰਚਾਇਤ ਨਿਜ਼ਾਮ ਵਾਲਾ, ਗ੍ਰਾਮ ਪੰਚਾਇਤ ਸਾਂਦਾ ਮੌਜਾ, ਸੁਲਤਾਨ ਵਾਲਾ, ਟੱਲੀ ਸੈਦਾ ਸਾਹੂ, ਗ੍ਰਾਮ ਪੰਚਾਇਤ ਮਸਤੇ ਕੇ, ਗ੍ਰਾਮ ਪੰਚਾਇਤ ਲੱਧੂ ਵਾਲਾ, ਬਸਤੀ ਅੰਮ੍ਰਿਤਸਰੀਆਂ ਵਿਖੇ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ ਗਏ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਇੰਟਰਲਾਕ ਟਾਈਲਾਂ ਲਗਾਉਣਾ, ਸੌਲਿਡ ਵੇਸਟ ਪ੍ਰੋਜੈਕਟ ਦੀ ਸਥਾਪਨਾ, ਪੰਚਾਇਤ ਘਰਾਂ ਦੀ ਚਾਰਦੀਵਾਰੀ, ਪੀਣ ਵਾਲਾ ਪਾਣੀ, ਨਾਲਿਆਂ ਦੀ ਉਸਾਰੀ, ਧਰਮਸ਼ਾਲਾ ਤੇ ਸ਼ਮਸ਼ਾਨਘਾਟ ਦੀ ਉਸਾਰੀ, ਛੱਪੜਾਂ ਦੀ ਸਫਾਈ ਅਤੇ ਗਲੀਆਂ-ਨਾਲੀਆਂ ਦੀ ਮੁਰੰਮਤ ਵਰਗੇ ਕੰਮ ਸ਼ਾਮਲ ਹਨ। ਇਨ੍ਹਾਂ ਕਾਰਜਾਂ ’ਤੇ ਲੱਖਾਂ ਰੁਪਏ ਦੀ ਲਾਗਤ ਆਏਗੀ ਅਤੇ ਮੁਕੰਮਲ ਹੋਣ ਉਪਰੰਤ ਪਿੰਡ ਵਾਸੀਆਂ ਨੂੰ ਵੱਡੀ ਸਹੂਲਤ ਪ੍ਰਾਪਤ ਹੋਵੇਗੀ।ਵਿਧਾਇਕ ਭੁੱਲਰ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਵਿਚ ਸਮਾਨ ਵਿਕਾਸ ਕਰਨਾ ਉਨ੍ਹਾਂ ਦੀ ਵਚਨਬੱਧਤਾ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਆਉਣ ਵਾਲੇ ਸਮੇਂ ਵਿਚ ਹੋਰ ਵੀ ਵਿਕਾਸੀ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਇਲਾਕਾ ਨਿਵਾਸੀ ਵੀ ਮੌਜ਼ੂਦ ਸਨ।