ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਿੱਤੀ ਸ਼ਰਧਾਂਜਲੀ
ਸ਼ਹੀਦ ਊਧਮ ਸਿੰਘ ਦੇ 85ਵੇਂ ਬਹਾਦੁਰੀ ਦਿਵਸ ’ਤੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਿੱਤੀ ਸ਼ਰਧਾਂਜਲੀ
Publish Date: Fri, 13 Mar 2026 07:17 PM (IST)
Updated Date: Fri, 13 Mar 2026 07:18 PM (IST)

ਪਰਮਿੰਦਰ ਸਿੰਘ ਥਿੰਦ,ਪੰਜਾਬੀ ਜਾਗਰਣ ਫਿਰੋਜ਼ਪੁਰ : ‘ਸ਼ਹੀਦ ਊਧਮ ਸਿੰਘ ਉਹ ਮਹਾਨ ਸੂਰਬੀਰ ਸਨ, ਜਿਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਲਈ 21 ਸਾਲਾਂ ਤੱਕ ਸਬਰ ਦਾ ਇਮਤਿਹਾਨ ਦਿੱਤਾ ਅਤੇ ਲੰਡਨ ਜਾ ਕੇ ਸਰ ਮਾਈਕਲ ੳਡਵਾਇਰ ਨੂੰ ਮਾਰ ਕੇ ਭਾਰਤ ਮਾਂ ਦਾ ਮਾਣ ਵਧਾਇਆ। ਅੱਜ ਅਸੀਂ ਜਿਸ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ, ਉਹ ਇਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਸੰਭਵ ਹੋ ਸਕਿਆ ਹੈ।’ ਇਹ ਪ੍ਰਗਟਾਵਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਥਾਨਕ ਸ਼ਹੀਦ ਊਧਮ ਸਿੰਘ ਚੌਕ ਵਿਖੇ ਸ਼ਹੀਦ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੀਤਾ। ਇਸ ਮੋਕੇ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਵੀ ਉਨ੍ਹਾਂ ਦੇ ਨਾਲ ਸਨ। ਰਣਬੀਰ ਭੁੱਲਰ ਇਥੇ ਸ਼ਹੀਦ-ਏ-ਆਜ਼ਮ ਊਧਮ ਸਿੰਘ ਜੀ ਦੇ 85ਵੇਂ ਬਹਾਦਰੀ ਦਿਵਸ ਦੇ ਮੌਕੇ ’ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਉਚੇਚੇ ਤੌਰ ’ਤੇ ਪਹੁੰਚੇ ਸਨ। ਇਸ ਮੌਕੇ ਵਿਧਾਇਕ ਭੁੱਲਰ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਸਥਾਨਕ ਨਿਵਾਸੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਸ਼ਹੀਦ ਊਧਮ ਸਿੰਘ ਅਮਰ ਰਹੇ ਦੇ ਨਾਅਰਿਆਂ ਨਾਲ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਇਸ ਮੋਕੇ ਮੈਂਬਰ ਬਲਾਕ ਸੰਮਤੀ ਸੁਖਚੈਨ ਸਿੰਘ ਖਾਈ,ਮੈਂਬਰ ਬਲਾਕ ਸੰਮਤੀ ਦਿਲਬਾਗ ਸਿੰਘ ਦੁਲਚੀ ਕੇ , ਅਮਰੀਕ ਸਿੰਘ ਹੀਰੋ, ਅਭੀ ਬਰਾੜ, ਹਿਮਾਂਸ਼ੂ ਠੱਕਰ, ਜਸਬੀਰ ਸਿੰਘ ਜੋਸਨ, ਗੁਰਭੇਜ ਸਿੰਘ ਅਤੇ ਹੋਰ ਵੀ ਆਪ ਆਗੂ ਤੇ ਵਰਕਰ ਹਾਜਰ ਸਨ।