ਵਿਧਾਇਕ ਭੁੱਲਰ ਨੇ ਟੈਂਡੀਵਾਲਾ ਵਿਖੇ ਦਰਿਆ ਕੰਢੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ
ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਟੈਂਡੀਵਾਲਾ ਵਿਖੇ ਦਰਿਆ ਕੰਢੇ ਰਾਹਤ ਕਾਰਜਾਂ ਦਾ ਜਾਇਜ਼ਾ
Publish Date: Mon, 15 Sep 2025 05:16 PM (IST)
Updated Date: Mon, 15 Sep 2025 05:17 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਅੱਜ ਪਿੰਡ ਟੈਂਡੀਵਾਲਾ ਦਾ ਦੌਰਾ ਕੀਤਾ ਗਿਆ, ਜਿੱਥੇ ਸਤਲੁਜ ਦਰਿਆ ਦੇ ਪਾਣੀ ਵਲੋਂ ਪਿੰਡ ਦੀ ਜ਼ਮੀਨ ਨੂੰ ਹੋ ਰਹੇ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਵਿਧਾਇਕ ਨੇ ਮੌਕੇ ’ਤੇ ਪਹੁੰਚ ਕੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਕਿਹਾ ਕਿ ਪਿੰਡ ਦੀ ਜ਼ਮੀਨ ਬਚਾਉਣ ਲਈ ਦਰਿਆ ਦੇ ਬੰਨ੍ਹ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਹਰ ਸੰਭਵ ਮੱਦਦ ਪ੍ਰਦਾਨ ਕੀਤੀ ਜਾਵੇਗੀ। ਵਿਧਾਇਕ ਭੁੱਲਰ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀ, ਸੰਸਥਾਵਾਂ ਅਤੇ ਪਿੰਡ ਵਾਸੀਆਂ ਦੀ ਮੱਦਦ ਨਾਲ ਲਗਾਤਾਰ ਰਾਹਤ ਕਾਰਜਾਂ ਵਿਚ ਜੁਟੇ ਹੋਏ ਹਨ ਅਤੇ ਜਿੱਥੇ ਵੀ ਦਰਿਆ ਵਲੋਂ ਖੋਰਾ ਲਾਇਆ ਜਾ ਰਿਹਾ ਹੈ, ਉੱਥੇ ਮਿੱਟੀ ਦੇ ਅਤੇ ਰੇਤਾ ਦੇ ਗੱਟੇ ਪਾ ਕੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਹੋ ਸਕੇ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ।