- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਹਨ ਲਾਲ ਭਾਸਕਰ ਫਾਊਂਡੇਸ਼ਨ ਵੱਲੋਂ ਬਜ਼ੁਰਗ ਸਨਮਾਨ ਸਮਾਰੋਹ ਦਾ ਆਯੋਜਨ

-16 ਬਜ਼ੁਰਗ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ, ਸਮਾਜ ਪ੍ਰਤੀ ਉਨ੍ਹਾਂ ਦੇ ਅਹਿਮ ਯੋਗਦਾਨ ਦੀ ਕੀਤੀ ਸ਼ਲਾਘਾ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਮੋਹਨ ਲਾਲ ਭਾਸਕਰ ਫਾਊਂਡੇਸ਼ਨ ਵੱਲੋਂ ਵਿਵੇਕਾਨੰਦ ਜੂਨੀਅਰ ਸਕੂਲ, ਫ਼ਿਰੋਜ਼ਪੁਰ ਵਿਖੇ ਬਜ਼ੁਰਗ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਸਮਾਜ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 16 ਬਜ਼ੁਰਗ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੇ ਜੀਵਨ ਅਨੁਭਵ, ਸਮਾਜ ਪ੍ਰਤੀ ਯੋਗਦਾਨ ਅਤੇ ਨਵੀਂ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣਨ ਦੇ ਸਤਿਕਾਰ ਵਜੋਂ ਸਨਮਾਨਿਤ ਕੀਤਾ ਗਿਆ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਉਪ ਪ੍ਰਧਾਨ ਡਾ. ਐੱਸ. ਐੱਨ. ਰੁੱਦਰਾ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਮੰਤਵ ਬਜ਼ੁਰਗਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਤਜਰਬਿਆਂ, ਕਦਰਾਂ-ਕੀਮਤਾਂ ਅਤੇ ਜੀਵਨ ਸੰਘਰਸ਼ ਤੋਂ ਸੇਧ ਲੈਣ ਲਈ ਪ੍ਰੇਰਿਤ ਕਰਨਾ ਸੀ। ਉਨ੍ਹਾਂ ਕਿਹਾ ਕਿ ਬਜ਼ੁਰਗ ਕਿਸੇ ਵੀ ਪਰਿਵਾਰ ਜਾਂ ਸਮਾਜ ਦੀ ਅਨਮੋਲ ਧਰੋਹਰ ਹੁੰਦੇ ਹਨ, ਜਿਨ੍ਹਾਂ ਦੀ ਸਿੱਖਿਆ ਅਤੇ ਮਾਰਗਦਰਸ਼ਨ ਆਉਣ ਵਾਲੀਆਂ ਪੀੜ੍ਹੀਆਂ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ।
ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨ ਵਾਲੇ ਸਵਰਗੀ ਮਨਮਿੰਦਰ ਸਿੰਘ ਦੀ ਧਰਮਪਤਨੀ ਕਰਮਜੀਤ ਕੌਰ ਦਾ ਵਿਵੇਕਾਨੰਦ ਵਰਲਡ ਸਕੂਲ ਦੀ ਸਰਪ੍ਰਸਤ ਪ੍ਰਭਾ ਭਾਸਕਰ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਮਹਿਮਾਨਾਂ ਅਤੇ ਫਾਊਂਡੇਸ਼ਨ ਦੇ ਮੈਂਬਰਾਂ ਵੱਲੋਂ ਸਾਂਝੇ ਤੌਰ ’ਤੇ ਸ਼ਮ੍ਹਾ ਰੌਸ਼ਨ ਕਰਕੇ ਸਮਾਗਮ ਦਾ ਰਸਮੀ ਆਗਾਜ਼ ਕੀਤਾ ਗਿਆ। ਸਮਾਗਮ ਦੀ ਅਗਵਾਈ ਕਰਦਿਆਂ ਅਮਰਜੀਤ ਸਿੰਘ ਭੋਗਲ ਨੇ ਆਏ ਹੋਏ ਸਮੂਹ ਬਜ਼ੁਰਗਾਂ ਅਤੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਮੋਹਨ ਲਾਲ ਭਾਸਕਰ ਫਾਊਂਡੇਸ਼ਨ ਵੱਲੋਂ ਸਿੱਖਿਆ, ਸਿਹਤ ਅਤੇ ਸਮਾਜ ਭਲਾਈ ਦੇ ਖੇਤਰ ਵਿਚ ਚਲਾਏ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਲੋੜਵੰਦ ਲੋਕਾਂ ਤੱਕ ਸਹਾਇਤਾ ਅਤੇ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣਾ ਹੈ।
ਇਸ ਦੌਰਾਨ ਸੁਰੇਸ਼ ਸ਼ਰਮਾ, ਸ਼ਾਮ ਲਾਲ ਕੱਕੜ, ਡਾ. ਰਮੇਸ਼ਵਰ ਸਿੰਘ ਕਟਾਰਾ, ਰਾਮ ਨਾਥ ਚੋਪੜਾ, ਲਾਲ ਸਿੰਘ ਸਲਹਾਣੀ, ਮਨਜੀਤ ਕੌਰ, ਰਮੇਸ਼ ਕੁਮਾਰ ਗੁਪਤਾ, ਸਵਦੇਸ਼ ਕੁਮਾਰੀ, ਕ੍ਰਿਸ਼ਨ ਕੁਮਾਰ ਜੈਦਕਾ, ਸ਼ਾਮ ਲਾਲ ਖਰਬੰਦਾ, ਸੰਤੋਖ ਸਿੰਘ, ਓਮ ਪ੍ਰਕਾਸ਼ ਗਰੋਵਰ, ਅਰਜਨ ਦਾਸ, ਕ੍ਰਿਸ਼ਨ ਕੁਮਾਰ ਚੰਨਾ, ਮਦਨ ਲਾਲ ਨਰੂਲਾ ਅਤੇ ਓਮ ਪ੍ਰਕਾਸ਼ ਚਾਵਲਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਫਾਊਂਡੇਸ਼ਨ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਗੁਰਤੇਜ ਕੋਹਾਰਵਾਲਾ, ਸੰਤੋਖ ਸਿੰਘ, ਝਲਕੇਸ਼ਵਰ ਭਾਸਕਰ, ਸ਼ਾਲਿੰਦਰ ਭੱਲਾ, ਅਮਿਤ ਧਵਨ, ਹਰਸ਼ ਅਰੋੜਾ, ਮੇਹਰ ਸਿੰਘ ਮੱਲ, ਡੌਲੀ ਭਾਸਕਰ, ਪ੍ਰਤਿਭਾ ਭਾਸਕਰ ਅਤੇ ਵਿਵੇਕਾਨੰਦ ਵਰਲਡ ਸਕੂਲ ਵੱਲੋਂ ਮਹਿਮਾ ਕਪੂਰ, ਸ਼ਿਪਰਾ ਅਰੋੜਾ, ਸਪਨ ਵਤਸ, ਸਰਬਜੀਤ ਸਿੰਘ, ਦੀਪਕ ਸਿੰਗਲਾ, ਗੁਰਪ੍ਰੀਤ ਸਿੰਘ, ਪਲਵਿੰਦਰ ਸਿੰਘ ਅਤੇ ਸਕੂਲ ਪਰਿਵਾਰ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।