ਸਾਬਕਾ ਸੈਨਿਕ ਸੰਘਰਸ਼ ਕਮੇਟੀ ਨੇ ਕੀਤੀਆਂ ਵਿਚਾਰਾਂ
ਸਾਬਕਾ ਸੈਨਿਕ ਸੰਘਰਸ਼ ਕਮੇਟੀ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਹੋਈ
Publish Date: Fri, 17 Apr 2026 04:31 PM (IST)
Updated Date: Fri, 17 Apr 2026 04:33 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ: ਜ਼ੀਰਾ ਤਹਿਸੀਲ ਦੇ ਸਾਬਕਾ ਸੈਨਿਕਾਂ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ ਗਈ। ਇਸ ਮੌਕੇ ਇਲਾਕੇ ਦੇ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਹੋਏ। ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਨੂੰ ਸਰਕਾਰ ਵੱਲੋਂ ਮਿਲ ਰਹੀਆਂ ਸੁਵਿਧਾਵਾਂ, ਪੈਨਸ਼ਨ, ਮੈਡੀਕਲ ਸਹੂਲਤਾਂ ਅਤੇ ਹੋਰ ਕਲਿਆਣ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਪ੍ਰਧਾਨ ਗੁਰਬਖਸ਼ ਸਿੰਘ ਵੱਲੋਂ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ ਗਿਆ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਫੌਜ਼ ਵਿਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਅੰਤ ਵਿਚ ਸਾਬਕਾ ਸੈਨਿਕਾਂ ਨੇ ਦੇਸ਼ ਦੀ ਸੇਵਾ ਦੌਰਾਨ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਨਵੀਂ ਪੀੜ੍ਹੀ ਨੂੰ ਦੇਸ਼ ਭਗਤੀ ਅਤੇ ਅਨੁਸ਼ਾਸਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਅਮਰੀਕਾ ਇਰਾਨ ਦੀ ਜੰਗ ਨੂੰ ਲੈ ਕੇ ਝੂਠੀਆਂ ਅਫਵਾਹਾਂ ਤੋਂ ਬਚਿਆ ਜਾਵੇ। ਭਾਰਤ ਵੱਲੋਂ ਗੈਸ ਅਤੇ ਡੀਜਲ ਪੈਟਰੋਲ ਤੇ ਸਿਰਫ ਕੰਟਰੋਲ ਕੀਤਾ ਗਿਆ ਹੈ। ਮੌਕੇ ਤੇ ਸੈਕਟਰੀ ਮਨਮੋਹਨ ਸਿੰਘ,ਅਮਰਜੀਤ ਸਿੰਘ, ਸਰਵਣ ਸਿੰਘ, ਸਾਧੂ ਸਿੰਘ, ਬਖਸ਼ੀਸ਼ ਸਿੰਘ, ਪ੍ਰੀਤਮ ਸਿੰਘ, ਸਰਦਾਰਾ ਸਿੰਘ, ਬਲਰਾਜ ਸਿੰਘ, ਪਿਆਰਾ ਸਿੰਘ, ਹਰਬੰਸ ਸਿੰਘ, ਸੁਰਜੀਤ ਸਿੰਘ, ਗੁਰਮੀਤ ਸਿੰਘ, ਗੁਰਬਖਸ਼ ਸਿੰਘ, ਫੌਜ਼ਾ ਸਿੰਘ ਪ੍ਰੈੱਸ ਸਕੱਤਰ, ਸੁਖਵਿੰਦਰ ਸਿੰਘ ਰੁਪਾਣਾ ਆਦਿ ਹਾਜ਼ਰ ਸਨ।