- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਹੋਈ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਪ੍ਰਧਾਨ ਗੁਰਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਚਰਚਾ ਕਰਦਿਆਂ ਜਥੇਬੰਦੀ ਦੇ ਸਾਥੀਆਂ ਨੇ ਕਿਹਾ ਕਿ ਮਿਤੀ 14 ਨਵੰਬਰ 2026 ਨੂੰ ਪੱਕੇ ਮੋਰਚੇ ਸੰਗਰੂਰ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਹਿੱਸਾ ਲਿਆ ਗਿਆ ਤੇ ਇਸ ਤੋਂ ਇਲਾਵਾ ਫਿਰੋਜ਼ਪੁਰ ਵਿਚ ਵੀ ਜੁਆਇਨ ਫਰੰਟ ਮੁਲਾਜ਼ਮ ਅਤੇ ਪੈਨਸ਼ਨਰਜ਼ ਦੇ ਐਕਸ਼ਨਾਂ ਵਿਚ ਵੱਧ ਚੜ ਕੇ ਹਿੱਸਾ ਪਾ ਰਹੇ ਹਨ। ਇਸ ਮੌਕੇ ਪ੍ਰਧਾਨ ਗੁਰਪ੍ਰਤਾਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਜਾ ਰਹੀ ਜਿਵੇਂ ਕਿ 15-01-15 ਅਤੇ 17-7-20 ਦੇ ਪੱਤਰ ਅਜੇ ਤੱਕ ਵਾਪਸ ਨਹੀਂ ਲਿਆ ਗਿਆ ਅਤੇ ਪੰਜਾਬ ਸਰਕਾਰ 2.59 ਫੈਕਟਰ ਨਾਲ ਕੋਰਟ ਵਿੱਚ ਜਿੱਤੇ ਕੇਸਾਂ ਨੂੰ ਲਾਗੂ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਪੈਨਸ਼ਨਰ/ਮੁਲਾਜ਼ਮਾਂ ਵੱਲੋਂ ਜਿੱਤੇ ਹੋਏ ਕੇਸਾਂ ਦੇ ਵਿਰੁੱਧ ਜਾਣ ਬੁੱਝ ਕੇ ਸੁਪਰੀਮ ਕੋਰਟ ਵਿਚ ਵਿਰੋਧੀ ਅਪੀਲਾਂ ਪਾ ਰਹੀ ਹੈ। ਇਸ ਮੌਕੇ ਸਰਕਾਰ ਦੀ ਬੇਰੁਖੀ ਵਿਰੁੱਧ ਗੁਰਪ੍ਰਤਾਪ ਸਿੰਘ ਪ੍ਰਧਾਨ, ਸੁਰਿੰਦਰ ਕੁਮਾਰ ਸਿੰਘ ਜੋਸ਼ਨ ਵਿਤ ਸਕੱਤਰ, ਬੂਟਾ ਸਿੰਘ ਸੀਨੀਅਰ ਵਾਈਸ ਪ੍ਰਧਾਨ, ਦੀਪਕ ਕੁਮਾਰ ਜਨਰਲ ਸਕੱਤਰ, ਸਵਰਨਜੀਤ ਵਾਈਸ ਪ੍ਰਧਾਨ, ਅਜੀਤ ਸਿੰਘ ਸੋਢੀ ਸਮੇਤ ਵੱਡੀ ਗਿਣਤੀ ਵਿਚ ਸਾਥੀਆਂ ਨੇ ਨਾਅਰੇਬਾਜੀ ਕਰਦੇ ਹੋਏ ਸਰਕਾਰ ਦੀ ਨਿਖੇਧੀ ਕੀਤੀ।