ਨੰਬਰਦਾਰ ਯੂਨੀਅਨ ਨੂੰ ਦਰਪੇਸ਼ ਸਮੱਸਿਆਵਾਂ ਵਿਚਾਰੀਆਂ
ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ
Publish Date: Fri, 20 Feb 2026 02:59 PM (IST)
Updated Date: Fri, 20 Feb 2026 03:00 PM (IST)

ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ ਫਿਰੋਜ਼ਪੁਰ : ਫਿਰੋਜ਼ਪੁਰ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਇਕ ਵਿਸ਼ੇਸ਼ ਮਹੀਨਾਵਾਰ ਮੀਟਿੰਗ ਹੋਈ। ਇਸ ਮੀਟਿੰਗ ਦੀ ਅਗਵਾਈ ਗੁਰੂਹਰਸਹਾਏ ਦੇ ਤਹਿਸੀਲ ਪ੍ਰਧਾਨ ਖੜਕ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਨੰਬਰਦਾਰਾਂ ਨੇ ਸ਼ਮੂਲੀਅਤ ਕੀਤੀ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੇ ਮੁੱਖ ਏਜੰਡੇ ਤਹਿਤ ਜਥੇਬੰਦੀ ਦੇ ਕੰਮਕਾਜ ਵਿੱਚ ਤੇਜ਼ੀ ਲਿਆਉਣ ਲਈ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ ਸਰਵਸੰਮਤੀ ਨਾਲ ਕੀਤੀ ਗਈ। ਚੋਣ ਪ੍ਰਕਿਰਿਆ ਦੌਰਾਨ ਪਰਮਿੰਦਰ ਸਿੰਘ ਸੰਧੂ (ਪੰਡ ਸੈਦੇ ਕੇ ਨੌਲ ਨੂੰ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਗੁਰਸ਼ਰਨ ਸਿੰਘ ਪਿੰਡ ਹਾਮਦ ਨੂੰ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਰਵਿੰਦਰ ਸਿੰਘ ਕਾਲਾ ਨੂੰ ਜ਼ਿਲ੍ਹਾ ਪ੍ਰੈਸ ਸਕੱਤਰ ਚੁਣਿਆ ਗਿਆ, ਜਦਕਿ ਅਮਰੀਕ ਸਿੰਘ ਨੂੰ ਵੀ ਜਥੇਬੰਦਕ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ। ਮੀਟਿੰਗ ਦੌਰਾਨ ਨੰਬਰਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਗੰਭੀਰ ਚਰਚਾ ਕੀਤੀ ਗਈ ਅਤੇ ਸਰਕਾਰ ਤੱਕ ਆਪਣੀਆਂ ਮੰਗਾਂ ਪਹੁੰਚਾਉਣ ਲਈ ਵਿਸ਼ੇਸ਼ ਮਤੇ ਪਾਸ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਨੰਬਰਦਾਰ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਇਕ ਅਹਿਮ ਕੜੀ ਹਨ, ਇਸ ਲਈ ਉਨ੍ਹਾਂ ਦੇ ਮਾਣ-ਭੱਤੇ ਅਤੇ ਹੋਰ ਹੱਕਾਂ ਵੱਲ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਨਵ-ਨਿਯੁਕਤ ਅਹੁਦੇਦਾਰਾਂ ਨੇ ਭਰੋਸਾ ਦਿੱਤਾ ਕਿ ਉਹ ਨੰਬਰਦਾਰ ਭਾਈਚਾਰੇ ਦੀਆਂ ਮੰਗਾਂ ਲਈ ਹਮੇਸ਼ਾ ਤੱਤਪਰ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਦਾਸ ਸਿੰਘ, ਬਲਰਾਜ ਸਿੰਘ, ਵਿਜੇ ਕੁਮਾਰ, ਗੁਰਸ਼ਨ ਸਿੰਘ ਅਤੇ ਵੱਡੀ ਗਿਣਤੀ ਵਿਚ ਨੰਬਰਦਾਰ ਹਾਜ਼ਰ ਸਨ।