ਮਾਤਾ ਸਾਹਿਬ ਕੌਰ ਸਕੂਲ ’ਚ ਮਦਰਜ਼ ਡੇਅ ਦੀ ਧੂਮ
ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਮਦਰਜ਼ ਡੇਅ ਸਮਾਰੋਹ ਉਤਸ਼ਾਹ ਨਾਲ ਮਨਾਇਆ
Publish Date: Sat, 09 May 2026 04:21 PM (IST)
Updated Date: Sat, 09 May 2026 04:23 PM (IST)

ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਚ ਮਦਰਜ਼ ਡੇਅ ਬੜੇ ਉਤਸ਼ਾਹ ਅਤੇ ਭਾਵੁਕ ਮਾਹੌਲ ਵਿਚ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵੱਲੋਂ ਦੀਪ ਪ੍ਰਜਲਵਿਤ ਕਰਕੇ ਅਤੇ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਦੀਆਂ ਮਾਤਾਵਾਂ ਲਈ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਅਤੇ ਖੇਡਾਂ ਕਰਵਾਈਆਂ ਗਈਆਂ। ਯੂਕੇਜੀ, ਛੇਵੀਂ ਅਤੇ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਪੇਸ਼ ਕੀਤੇ ਨਾਚ ਨੇ ਸਮਾਗਮ ਨੂੰ ਹੋਰ ਰੰਗੀਨ ਬਣਾ ਦਿੱਤਾ। ਮੁੱਖ ਮਹਿਮਾਨ ਵਜੋਂ ਜਗੀਰ ਕੌਰ, ਕਿਰਨ ਗਿੱਲ, ਰਿੰਕਲ, ਸੋਨਮ ਤੇ ਸੋਨੀਆ ਭੱਟੀ ਸ਼ਾਮਲ ਹੋਏ। ਸਕੂਲ ਦੀ ਪ੍ਰਿੰਸੀਪਲ ਡਾ. ਵੰਦਨਾ ਧਵਨ ਨੇ ਆਪਣੇ ਸੰਬੋਧਨ ਵਿਚ ਕਿਹਾ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ। ਮਾਤਾਵਾਂ ਦੇ ਪਿਆਰ, ਤਿਆਗ ਅਤੇ ਸੰਸਕਾਰਾਂ ਦੀ ਸਭ ਤੋਂ ਵੱਡੀ ਮਿਸਾਲ ਹੈ। ਸਕੂਲ ਦੇ ਚੇਅਰਮੈਨ ਮਹੀਪਾਲ ਸਿੰਘ ਤੇ ਮੈਨੇਜਰ ਹਰਬੀਰ ਸਿੰਘ ਨੇ ਸਾਰੀਆਂ ਮਾਤਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਸਿੱਖਿਆ ਦੇ ਨਾਲ-ਨਾਲ ਨੈਤਿਕ ਮੁੱਲਾਂ ਅਤੇ ਪਰਿਵਾਰਕ ਸੰਸਕਾਰਾਂ ਨੂੰ ਵੀ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਇਸ ਪ੍ਰੋਗਰਾਮ ਦੀ ਸਫਲਤਾ ਵਿਚ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਅਤੇ ਰਚਨਾ ਮੋਂਗਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਗਤੀਵਿਧੀ ਇੰਚਾਰਜ਼ ਮਿਸ. ਮਨਪ੍ਰੀਤ ਤੇ ਸਕੂਲ ਦੇ ਸਮੂਹ ਸਟਾਫ ਨੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਖੂਬੀ ਨਿਭਾਉਂਦੇ ਹੋਏ ਸਮਾਗਮ ਨੂੰ ਸਫਲ ਬਣਾਇਆ।