
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਮਿਸ਼ਨ ਕਲੀਨ ਤਹਿਤ ਸਰਕੂਲਰ ਰੋਡ ਦੀ ਕਰਵਾਈ ਗਈ ਸਫਾਈ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਸਰਕਾਰ ਦੁਆਰਾ ਚਲਾਈ ਗਏ ਮਿਸ਼ਨ ਕਲੀਨ ਪੰਜਾਬ ਤਹਿਤ ਅੱਜ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਤੇ ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਗਦਾਦੀ ਗੇਟ ਤੋਂ ਲੈ ਕੇ ਸਰਕਲੁਰ ਰੋਡ ਭਗਵਾਨ ਵਾਲਮੀਕ ਚੌਕ ਤੱਕ ਦੀ ਸਫਾਈ ਕਰਵਾਈ ਗਈ। ਇਸ ਮੁਹਿੰਮ ਵਿੱਚ ਹਲਕਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਧਰਮ ਪਤਨੀ ਡਾ. ਅਮਨਦੀਪ ਕੌਰ ਗੌਸਲ ਨੇ ਵੀ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨਾਲ ਨਗਰ ਕੌਂਸਲ ਫਿਰੋਜ਼ਪੁਰ ਦੇ ਕਈ ਕੌਂਸਲਰ ਸਾਹਿਬਾਨ ਵੀ ਮੌਜੂਦ ਸਨ। ਉਨ੍ਹਾਂ ਨੇ ਖੁਦ ਝਾੜੂ ਲੈ ਕੇ ਸ਼ਹਿਰ ਦੀ ਸਫਾਈ ਵਿਚ ਸਹਿਯੋਗ ਕਰਵਾਇਆ। ਇਸ ਮੌਕੇ ਵਿਧਾਇਕ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਕਲੀਨ ਪੰਜਾਬ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਿੱਥੇ ਗਏ ਟੀਚੇ, ਜਿਸ ਵਿੱਚ ਪੰਜਾਬ ਨੂੰ ਸਾਫ ਸੁਥਰਾ ਤੇ ਕੱਚਰਾ ਮੁਕਤ ਬਣਾਇਆ ਜਾਣਾ ਹੈ, ਜਿਸ ਤਹਿਤ ਫਿਰੋਜ਼ਪੁਰ ਸ਼ਹਿਰ ਨੂੰ ਹੋਰ ਵਧੇਰੇ ਸਾਫ ਸੁਥਰਾ ਤੇ ਕੱਚਰਾ ਮੁਕਤ ਬਣਾਉਣ ਲਈ ਸ਼ਹਿਰ ਵਾਸੀਆਂ ਨੂੰ ਸਹਿਯੋਗ ਕਰਨ ਦੀ ਉਨ੍ਹਾਂ ਵੱਲੋਂ ਅਪੀਲ ਵੀ ਕੀਤੀ। ਇਸ ਮੌਕੇ ਤੇ ਕਾਰਜ ਸਾਧਕ ਅਫਸਰ ਨਰਿੰਦਰ ਕੁਮਾਰ ਵੱਲੋਂ ਦੱਸਿਆ ਗਿਆ ਕਿ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ 8 ਸਤੰਬਰ ਤੱਕ ਲਗਾਤਾਰ ਇਸ ਤਰ੍ਹਾਂ ਕੰਮ ਕਰਵਾਇਆ ਜਾਵੇਗਾ, ਜਿਸ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਲਿੰਕ ਸੜਕਾਂ, ਸਰਕਲ ਰੋਡ, ਮਾਲ ਰੋਡ, ਪਬਲਿਕ ਸਥਾਨਾ ਨੂੰ ਸਾਫ ਕਰਵਾਇਆ ਜਾਵੇਗਾ। ਅੰਤ ਵਿਚ ਨਗਰ ਕੌਂਸਲ ਫਿਰੋਜ਼ਪੁਰ ਦੇ ਸੁਪਰਡੈਂਟ ਸੈਨੀਟੇਸ਼ਨ ਡਾ. ਸੁਖਪਾਲ ਸਿੰਘ ਅਤੇ ਸੈਂਨਟਰੀ ਇੰਸਪੈਕਟਰ ਰੁਸਤਮ ਸ਼ੇਰ ਸੋਢੀ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮੁਹਿੰਮ ਅੰਦਰ ਨਗਰ ਕੌਂਸਲ ਫਿਰੋਜ਼ਪੁਰ ਨੂੰ ਸਹਿਯੋਗ ਦੇਣ ਅਤੇ ਆਪਣੇ ਆਲੇ ਦੁਆਲੇ ਦੀ ਸਫਾਈ ਨੂੰ ਬਰਕਰਾਰ ਰੱਖਣ, ਆਪਣੇ ਘਰਾਂ ਦੇ ਕਚਰੇ ਨੂੰ ਵੇਸਟ ਕੁਲੈਕਟਰ ਨੂੰ ਦੇਣ ਅਤੇ ਸੜਕਾਂ ਤੇ ਕੱਚਰਾ ਨਾ ਸੁੱਟਣ ਤਾਂ ਜੋ ਫਿਰੋਜ਼ਪੁਰ ਸ਼ਹਿਰ ਨੂੰ ਸਾਫ ਸੁਥਰਾ ਤੇ ਕੱਚਰਾ ਮੁਕਤ ਬਣਾਇਆ ਜਾ ਸਕੇ। ਇਸ ਦੌਰਾਨ ਸੈਨਟਰੀ ਮੇਟ ਅਮਰ ਭੱਟੀ, ਰਾਜ ਕੁਮਾਰ, ਰਜੇਸ਼ ਕੁਮਾਰ, ਰਾਜਾ ਪ੍ਰੋਗਰਾਮ ਕੋਆਰਡੀਨੇਟਰ ਸਿਮਰਨਜੀਤ ਸਿੰਘ ਗੁਰਦੇਵ ਸਿੰਘ, ਸੁਮਨ ਰਾਣੀ, ਸੁਪਰਵਾਈਜ਼ਰ ਮਹਿੰਦਰ ਸਿੰਘ, ਮੰਗਤ ਰਾਏ ਵਿਕਾਸ ਕੁਮਾਰ ਅਤੇ ਸਮੂਹ ਮੋਟੀਵੇਟਰ ਮੌਜ਼ੂਦ ਸਨ।