ਲਈ ਕੁੱਲ 409 ਨਾਮਜ਼ਦਗੀ ਪੱਤਰ ਹੋਏ ਦਾਖ਼ਲ
ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ
Publish Date: Sun, 17 May 2026 06:15 PM (IST)
Updated Date: Sun, 17 May 2026 06:15 PM (IST)

ਪਰਮਿੰਦਰ ਸਿੰਘ ਥਿੰਦ,ਪੰਜਾਬੀ ਜਾਗਰਣ ਫ਼ਿਰੋਜ਼ਪੁਰ : ਸਥਾਨਕ ਸਰਕਾਰਾਂ ਚੋਣਾਂ ਲਈ ਨਾਮਜਦਗੀਆਂ ਭਰਣ ਦੇ ਆਖਰੀ ਦਿਨ ਜ਼ਿਲ੍ਹੇ ਦੀਆਂ ਚਾਰ ਨਗਰ ਕੌਂਸਲ ਅਤੇ ਨਗਰ ਪੰਚਾਇਤ ਲਈ ਕੁੱਲ 409 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਅਧੀਨ ਆਉਂਦੀਆਂ ਨਗਰ ਕੌਂਸਲ ਫ਼ਿਰੋਜ਼ਪੁਰ ਸ਼ਹਿਰ, ਜ਼ੀਰਾ, ਤਲਵੰਡੀ ਭਾਈ ਅਤੇ ਨਗਰ ਪੰਚਾਇਤ ਮੁੱਦਕੀ ਦੀਆਂ 26 ਮਈ 2026 ਨੂੰ ਹੋਣ ਵਾਲੀਆਂ ਚੋਣਾਂ ਲਈ ਕੁੱਲ 409 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਫ਼ਿਰੋਜ਼ਪੁਰ ਤੋਂ 192, ਜ਼ੀਰਾ ਤੋਂ 119 ਅਤੇ ਤਲਵੰਡੀ ਭਾਈ ਤੋਂ 79 ਅਤੇ ਮੁੱਦਕੀ ਤੋਂ 19 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ 2026 ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰ 19 ਮਈ ਨੂੰ ਉਮੀਦਵਾਰ ਨਾਮਜਦਗੀ ਪੱਤਰ ਵਾਪਸ ਲੈ ਸਕਦੇ ਹਨ। ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ 128457 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਜਿਨਾਂ ਵਿੱਚੋਂ 61091 ਮਰਦ ਅਤੇ 67360 ਔਰਤਾਂ ਜਦਕਿ 6 ਅਦਰ ਵੋਟਰ ਹਨ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਕਿਸੇ ਪ੍ਰਕਾਰ ਦੀ ਜਾਣਕਾਰੀ ਲਈ ਸੰਬਧਤ ਰਿਟਰਨਿੰਗ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁੱਲ 76 ਵਾਰਡਾਂ ਵਿੱਚ 145 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਵਿੱਚ 33 ਵਾਰਡ ਤੇ 85 ਪੋਲਿੰਗ ਬੂਥ, ਮੁੱਦਕੀ ਨਗਰ ਪੰਚਾਇਤ ਵਿੱਚ 13 ਵਾਰਡ ਤੇ 13 ਪੋਲਿੰਗ ਬੂਥ, ਨਗਰ ਕੌਂਸਲ ਤਲਵੰਡੀ ਭਾਈ ਵਿੱਚ 13 ਵਾਰਡ ਤੇ 16 ਪੋਲਿੰਗ ਬੂਥ, ਨਗਰ ਕੌਂਸਲ ਜ਼ੀਰਾ ਵਿੱਚ 17 ਵਾਰਡ ਤੇ 31 ਪੋਲਿੰਗ ਬੂਥ ਬਣਾਏ ਗਏ ਹਨ। 26 ਮਈ ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਸਾਰੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ, ਲਾਲਚ ਦੇ ਪੂਰੀ ਜ਼ਿੰਮੇਵਾਰੀ ਨਾਲ ਕਰਨ ਦੀ ਅਪੀਲ ਕੀਤੀ।