ਪ੍ਰਕਾਸ਼ ਪੂਰਬ ਨੂੰ ਸਮਰਪਿਤ ਪਿੰਡ ਕੜਮਾ ਵਿਖੇ ਸਜਾਇਆ ਨਗਰ ਕੀਰਤਨ
ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪਿੰਡ ਕੜਮਾ ਵਿਖੇ ਸਜਾਇਆ ਗਿਆ ਨਗਰ ਕੀਰਤਨ
Publish Date: Mon, 05 Jan 2026 03:46 PM (IST)
Updated Date: Mon, 05 Jan 2026 03:47 PM (IST)
ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਦਸ਼ਮੇਸ਼ ਪਿਤਾ ਪੁੱਤਰਾਂ ਦੇ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਨੂੰ ਮੁੱਖ ਰੱਖਦੇ ਹੋਏ ਪਿੰਡ ਕੜਮਾ ਵਿਖੇ ਇਕ ਨਗਰ ਕੀਰਤਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ। ਇਸ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ, ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸ਼ਸ਼ੋਬਿਤ ਸੁੰਦਰ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਬਿਰਾਜਮਾਨ ਸਨ। ਨਗਰ ਕੀਰਤਨ ਨਾਲ ਚੱਲ ਰਹੇ ਜਥੇ ਦੇ ਅੱਗੇ ਗਤਕਾ ਪਾਰਟੀਆਂ ਨੇ ਆਪਣੇ ਜੌਹਰ ਦਿਖਾਏ । ਨਗਰ ਕੀਰਤਨ ਨਾਲ ਚੱਲ ਰਹੇ ਕੀਰਤਨੀ ਜਥਿਆਂ ਵੱਲੋ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ। ਨਗਰ ਕੀਰਤਨ ਦੇ ਨਾਲ ਨਾਲ ਪੈਦਲ ਚੱਲ ਰਹੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਆਪਣੀ ਰਸਨਾ ਨੂੰ ਪਵਿੱਤਰ ਕਰ ਰਹੀਆਂ ਸਨ । ਨਗਰ ਕੀਰਤਨ ਦਾ ਜਗ੍ਹਾ ਜਗ੍ਹਾ ਤੇ ਫੁੱਲਾਂ ਦੀ ਵਰਖਾ ਕਰਕੇ ਭਰਵਾ ਸਵਾਗਤ ਕੀਤਾ ਗਿਆ, ਨਾਲ ਚੱਲ ਰਹੀਆਂ ਸੰਗਤਾਂ ਵਾਸਤੇ ਤਰ੍ਹਾਂ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ।