ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਹਾਟਕਰ ਨੇ ਸੁਣੀਆਂ ਸਮੱਸਿਆਵਾਂ ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਿਆ ਰਹਾਟਕਰ ਨੇ ਔਰਤਾਂ ਦੀਆਂ ਸੁਣੀਆਂ ਸਮੱਸਿਆਵਾਂ
Publish Date: Thu, 24 Sep 2026 08:07 PM (IST)
Updated Date: Fri, 25 Sep 2026 04:12 AM (IST)
ਮਹਿਲਾ ਜਨ-ਸੁਣਵਾਈ ਦੌਰਾਨ ਸ਼ਿਕਾਇਤਾਂ ਦੀ ਕੀਤੀ ਸੁਣਵਾਈ ਸਟਾਫ ਰਿਪੋਰਟਰ,ਪੰਜਾਬੀ ਜਾਗਰਣ, ਫਿਰੋਜ਼ਪੁਰ; ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ, ਵਿਜਿਆ ਰਹਾਟਕਰ ਨੇ ਵੀਰਵਾਰ ਨੂੰ ਫਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਔਰਤਾਂ ਦੀ ਸੁਰੱਖਿਆ, ਨਿਆਂ ਤੱਕ ਪਹੁੰਚ, ਭਲਾਈ ਅਤੇ ਸਸ਼ਕਤੀਕਰਨ ਨਾਲ ਸਬੰਧਤ ਮੁੱਦਿਆਂ ਦੀ ਸਮੀਖਿਆ ਕਰਨਾ ਸੀ, ਜਿਸ ਵਿੱਚ ਸ਼ਿਕਾਇਤਾਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਪਾਰਦਰਸ਼ਤਾ ਤੇ ਸਹੀ ਨਿਆਂ ਕਰਨ ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਚੇਅਰਪਰਸਨ ਵਿਜਯਾ ਰਹਾਟਕਰ ਵੱਲੋਂ ਨਸ਼ਿਆਂ ਦੀ ਦੁਰਵਰਤੋਂ ਦੀ ਸਮੱਸਿਆ ਅਤੇ ਔਰਤਾਂ ਤੇ ਪਰਿਵਾਰਾਂ ਤੇ ਇਸ ਦੇ ਪ੍ਰਭਾਵ ਬਾਰੇ ਆਯੋਜਿਤ ਇਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ, ਜਿਸ ਵਿੱਚ 220 ਤੋਂ ਵੱਧ ਔਰਤਾਂ ਸ਼ਾਮਲ ਹੋਈਆਂ। ਇਕੱਠ ਨੂੰ ਸੰਬੋਧਨ ਕਰਦਿਆਂ ਵਿਜਯਾ ਰਹਾਟਕਰ ਨੇ ਔਰਤਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਪਰਿਵਾਰਕ ਤੇ ਭਾਈਚਾਰਕ ਪੱਧਰ ਤੇ ਇਸ ਮੁੱਦੇ ਨੂੰ ਹੱਲ ਕਰਨ ਲਈ ਸਮੂਹਿਕ ਤੌਰ ਤੇ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਦੌਰਾਨ ਵਿਜਯਾ ਰਹਾਟਕਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ। ਔਰਤਾਂ ਨਾਲ ਸਬੰਧਤ ਮੁੱਦਿਆਂ ਤੇ ਚਰਚਾ ਕੀਤੀ ਗਈ, ਜਿਸ ਵਿੱਚ ਲਿੰਗ ਅਨੁਪਾਤ, ਪੀ.ਸੀ.ਪੀ.ਐਨ.ਡੀ.ਟੀ ਐਕਟ ਨੂੰ ਲਾਗੂ ਕਰਨਾ, ਸੁਰੱਖਿਆ ਅਧਿਕਾਰੀਆਂ ਦੇ ਕੰਮਕਾਜ ਅਤੇ ਔਰਤਾਂ ਲਈ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਸ਼ਾਮਲ ਸੀ। ਇਸ ਦੌਰੇ ਦੌਰਾਨ ਵੱਖ-ਵੱਖ ਮੀਟਿੰਗਾਂ ਵਿੱਚ ਡਿਪਟੀ ਕਮਿਸ਼ਨਰ ਫਿਰੋਜਪੁਰ ਦੀਪਸਿਖਾ ਸ਼ਰਮਾ, ਜ਼ਿਲ੍ਹਾ ਪੁਲਿਸ ਮੁੁਖੀ ਭੁਪਿੰਦਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ, ਡਿਪਟੀ ਡਾਇਰੈਕਟਰ ਰਾਮ ਅਵਤਾਰ ਸਿੰਘ, ਐਸਡੀਐਮ ਅਭਿਸ਼ੇਕ ਸ਼ਰਮਾ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ| ਬਾਕਸ ਮਹਿਲਾ ਜਨ-ਸੁਣਵਾਈ ਦੌਰਾਨ 26 ਸ਼ਿਕਾਇਤਾਂ ਸੁਣੀਆਂ ਗਈਆਂ ਚੇਅਰਪਰਸਨ ਨੇ ਮਹਿਲਾ ਜਨ-ਸੁਣਵਾਈ ਕੀਤੀ ਤਾਂ ਜੋ ਔਰਤਾਂ ਨੂੰ ਆਪਣੀਆਂ ਸ਼ਿਕਾਇਤਾਂ ਸਿੱਧੇ ਤੌਰ ਤੇ ਕਮਿਸ਼ਨ ਦੇ ਸਾਹਮਣੇ ਪੇਸ਼ ਕਰਨ ਦਾ ਮੌਕਾ ਮਿਲ ਸਕੇ। ਹਾਲਾਂਕਿ ਦੌਰੇ ਤੋਂ ਪਹਿਲਾਂ ਤਰਨ ਤਾਰਨ ਤੋਂ ਛੇ ਮਾਮਲੇ ਕਮਿਸ਼ਨ ਕੋਲ ਦਰਜ ਹੋਏ ਸਨ, ਪਰ ਜਨ-ਸੁਣਵਾਈ ਦੌਰਾਨ ਔਰਤਾਂ ਨੇ ਸਿੱਧੇ ਤੌਰ ਤੇ (ਬਿਨਾਂ ਪਹਿਲਾਂ ਤੋਂ ਮੁਲਾਕਾਤ ਤੈਅ ਕੀਤੇ) ਕਮਿਸ਼ਨ ਕੋਲ ਪਹੁੰਚ ਕੀਤੀ। ਕਾਰਵਾਈ ਦੌਰਾਨ ਕੁੱਲ 26 ਸ਼ਿਕਾਇਤਾਂ ਸੁਣੀਆਂ ਗਈਆਂ ਤੇ ਕਈਆਂ ਦਾ ਹੱਲ ਵੀ ਕੀਤਾ ਗਿਆ| ਬਾਕਸ ਸਵੈ-ਸਹਾਇਤਾ ਸਮੂਹਾਂ ਦੀਆਂ ਔਰਤਾਂ ਅਤੇ ਸਥਾਨਕ ਹਿੱਸੇਦਾਰਾਂ ਨਾਲ ਗੱਲਬਾਤ ਜ਼ਮੀਨੀ ਪੱਧਰ ਤੇ ਸ਼ਮੂਲੀਅਤ ਦੇ ਹਿੱਸੇ ਵਜੋਂ, ਚੇਅਰਪਰਸਨ ਨੇ ਸਵੈ-ਸਹਾਇਤਾ ਸਮੂਹਾਂ ਦੀਆਂ ਮਹਿਲਾ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਾਰਤ ਸਰਕਾਰ ਦੀਆਂ ਯੋਜਨਾਵਾਂ ਅਧੀਨ ਔਰਤਾਂ ਲਈ ਉਪਲਬੱਧ ਪੂੰਜੀ ਅਤੇ ਕਰਜ਼ੇ ਦੇ ਮੌਕਿਆਂ ਬਾਰੇ ਸੰਵੇਦਨਸ਼ੀਲ ਬਣਾਇਆ। ਗੱਲਬਾਤ ਉਪਲਬਧ ਵਿੱਤੀ ਸਹਾਇਤਾ ਬਾਰੇ ਜਾਗਰੂਕਤਾ ਵਧਾਉਣ ਅਤੇ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਤੇ ਕੇਂਦਰਿਤ ਸੀ।