ਸੀਐੱਚਸੀ ਫਿਰੋਜ਼ਸ਼ਾਹ ਅਧੀਨ ਵੱਖ-ਵੱਖ ਥਾਂਈਂ ਨੈਸ਼ਨਲ ਡੇਂਗੂ ਦਿਵਸ ਮਨਾਇਆ
ਸੀਐੱਚਸੀ ਫਿਰੋਜ਼ਸ਼ਾਹ ਅਧੀਨ ਵੱਖ ਵੱਖ ਥਾਂਈਂ ਨੈਸ਼ਨਲ ਡੇਂਗੂ ਦਿਵਸ ਮਨਾਇਆ
Publish Date: Sun, 17 May 2026 03:28 PM (IST)
Updated Date: Sun, 17 May 2026 03:30 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਮੀਨਾਕਸ਼ੀ ਢੀਂਗਰਾ, ਡਾ. ਸ਼ਮਿੰਦਰ ਕੌਰ ਜ਼ਿਲ੍ਹਾ ਐਪੀਡੀਮੋਲੋਜਿਸਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀਐੱਚਸੀ ਫਿਰੋਜ਼ਸ਼ਾਹ ਡਾਕਟਰ ਅਭੈਜੀਤ ਸਿੰਘ ਦੀ ਅਗਵਾਈ ਹੇਠ ਸੀਐੱਚਸੀ ਫਿਰੋਜ਼ਸ਼ਾਹ ਅਧੀਨ ਆਉਂਦੇ ਵੱਖ ਵੱਖ ਸਬ-ਸੈਂਟਰਾਂ ’ਚ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ। ਡਾ. ਅਭੈਜੀਤ ਸਿੰਘ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਦੇ ਤਰੀਕਿਆ ਬਾਰੇ ਦੱਸਿਆ ਗਿਆ ਕਿ ਕੂਲਰਾ ਅਤੇ ਗਮਲਿਆ, ਫਰਿੱਜ ਟਰੇਆਂ ਵਿਚ ਖੜੇ ਪਾਣੀ ਨੂੰ ਹਫ਼ਤੇ ਵਿਚ ਇਕ ਵਾਰ ਜ਼ਰੂਰ ਸਾਫ ਕਰੋ। ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ। ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆ ਕਰੀਮਾਂ ਅਤੇ ਤੇਲ ਆਦਿ ਦਾ ਇਸਤਮਾਲ ਕਰੋ। ਬੁਖਾਰ ਹੋਣ ਤੇ ਪੈਰਾਸਿਟਾਮੋਲ ਦੀ ਗੋਲੀ ਲਵੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆ ਦੇ ਢੱਕਣਾਂ ਨੂੰ ਚੰਗੀ ਤਰ੍ਹਾ ਬੰਦ ਕਰੋ। ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਨੂੰ ਖੁੱਲ੍ਹੇ ਵਿਚ ਨਾ ਰੱਖੋ। ਪਾਣੀ ਅਤੇ ਤਰਲ ਚੀਜ਼ਾਂ ਜ਼ਿਆਦਾ ਪੀਓ ਅਤੇ ਆਰਾਮ ਕਰੋ। ਡੇਂਗੂ ਦਾ ਮੱਛਰ ਹਫ਼ਤੇ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੁਲਰਾਂ, ਗਮਲਿਆਂ, ਫਰਿੱਜ਼ ਦੀਆਂ ਟਰੇਆਂ ਅਤੇ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਦੇ ਹਰੇਕ ਸ਼ੁੱਕਰਵਾਰ ਨੂੰ ਸਾਫ ਕਰਕੇ ਸੁੱਕਾ ਰੱਖਿਆ ਜਾਵੇ। ਇਸ ਮੌਕੇ ਸਬ ਸੈਂਟਰ ਕੈਲਾਸ਼, ਸ਼ਕੂਰ, ਬਾਜੀਦਪੁਰ, ਭੋਲੂਵਾਲਾ, ਚੰਦੜ੍ਹ, ਲੋਹਗੜ੍ਹ ਵਿਖੇ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ।