ਜ਼ੀਰਾ ’ਚ 13 ਨੂੰ ਲੱਗੇਗੀ ਕੌਮੀ ਲੋਕ ਅਦਾਲਤ
ਜ਼ੀਰਾ ’ਚ 13 ਨੂੰ ਲੱਗੇਗੀ ਕੌਮੀ ਲੋਕ ਅਦਾਲਤ
Publish Date: Tue, 09 Dec 2025 05:53 PM (IST)
Updated Date: Tue, 09 Dec 2025 05:54 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ: ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 13 ਦਸੰਬਰ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਅਦਾਲਤ ਦੇ ਮੈਂਬਰ ਸਤਿੰਦਰ ਸਚਦੇਵਾ, ਮਹਿੰਦਰਪਾਲ, ਨੀਰੂ ਅਤੇ ਰਵੀ ਮੋਂਗਾ ਨੇ ਦੱਸਿਆ ਕਿ ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਨੀ ਨੂੰ ਜੜੋਂ ਖਤਮ ਕੀਤਾ ਜਾਵੇ। ਇਸ ਕੌਮੀ ਲੋਕ ਅਦਾਲਤ ਦੇ ਮੁੱਖ ਮੰਤਵ ਹਨ। ਉਨ੍ਹਾਂ ਦੱਸਿਆ ਕਿ ਘਰੇਲੂ ਝਗੜੇ, ਮੋਟਰ ਵਹੀਕਲ, ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਊਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ। ਲੋਕ ਅਦਾਲਤ ਮੈਂਬਰ ਸਤਿੰਦਰ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ, ਉੱਥੇ ਉਨ੍ਹਾਂ ਦੇ ਸਮਾਂ ਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨਾਂ ਵਿਚ ਆਪਸੀ ਪਾਰਟੀਆਂ ਦੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵਧਦਾ ਹੈ। ਲੋਕ ਅਦਾਲਤ ਵਿਚ ਫੈਸਲਾ ਹੋਣ ਤੋਂ ਬਾਅਦ ਕੇਸ ਵਿਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਉਣ ਨੂੰ ਯਕੀਨੀ ਬਣਾਇਆ ਜਾਵੇ।