ਹੇਮਕੁੰਟ ਸਕੂਲ ਦੇ ਐੱਨਸੀਸੀ ਕੈਡਿਟਸ 10 ਰੋਜ਼ਾ ਕੈਂਪ ਲਈ ਰਵਾਨਾ
ਹੇਮਕੁੰਟ ਸਕੂਲ ਦੇ ਐੱਨਸੀਸੀ ਕੈਡਿਟਸ 10 ਰੋਜ਼ਾ ਕੈਂਪ ਲਈ ਰਵਾਨਾ
Publish Date: Tue, 21 Apr 2026 03:33 PM (IST)
Updated Date: Tue, 21 Apr 2026 03:37 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ: ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਐੱਨਸੀਸੀ ਕੈਡਿਟਸ ਨੇ 13 ਪੰਜਾਬ ਬਟਾਲੀਅਨ ਦੇ ਕਮਾਂਡਰ ਸੀਐੱਸ ਸ਼ਰਮਾ ਦੀ ਯੋਗ ਅਗਵਾਈ ਹੇਠ 21 ਅਪ੍ਰੈਲ ਤੋਂ 30 ਅਪ੍ਰੈਲ ਤੱਕ ਐੱਨਸੀਸੀ ਅਕੈਡਮੀ ਮਲੋਟ ਵਿਖੇ ਵਿਦਿਆਰਥੀਆਂ ਵਿਚ ਸਿੱਖਿਆਂ ਦੇ ਨਾਲ -ਨਾਲ ਅਨੁਸ਼ਾਸਨ, ਸੇਵਾ ਭਾਵਨਾ ਪੈਦਾ ਕਰਨ ਲਈ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਕੈਡਿਟਸ ਭਾਗ ਲੈ ਰਹੇ ਹਨ। ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਦੇ 24 ਕੈਡਿਟਸ ਇਸ ਕੈਂਪ ਵਿਚ ਭਾਗ ਲੈਣ ਲਈ ਰਵਾਨਾ ਹੋਏ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮਡੀ ਰਣਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਕੈਂਪ ਵਿੱਚ ਕੈਡਿਟਸ ਨੂੰ ਵੈਪਿਨਟਰੇਨਿੰਗ, ਡਰਿੱਲ ਟਰੇਨਿੰਗ, ਮੈਪਰੀਡਿੰਗ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ। ਪ੍ਰਿੰਸੀਪਲ ਰਮਨਜੀਤ ਕੌਰ ਨੇ ਕਿਹਾ ਕਿ ਐੱਨਸੀਸੀ ਵਿਦਿਆਰਥੀਆਂ ਨੂੰ ਸਵੈ-ਨਿਰਭਰ, ਜਿੰਮੇਵਾਰ ਤੇ ਦੇਸ਼ ਭਗਤ ਨਾਗਰਿਕ ਬਣਾਉਣ ਲਈ ਪ੍ਰੇਰਿਤ ਕਰਦੀ ਹੈ। ਕੈਡਿਟਸ ਨੂੰ ਰੂਲਜ਼ ਤੋਂ ਜਾਗਰੂਕ ਕਰਵਾਉਦੇ ਹੋਏ ਐੱਨਸੀਸੀ ਦੀਆਂ ਗਤੀਵਿਧੀਆਂ ਅਤੇ ਫਾਇਦਿਆਂ ਬਾਰੇ ਦੱਸਿਆ। ਇਸ ਮੌਕੇ ਏਐੱਨਓ ਮਹੇਸ਼ ਕੁਮਾਰ ਹਾਜ਼ਰ ਸਨ ।