ਹੇਮਕੁੰਟ ਸਕੂਲ ਦੇ ਕੈਡਿਟ ਬਣੇ ‘ਨਸ਼ਾ ਮੁਕਤ ਪੰਜਾਬ ਵਾਕਥਾਨ’ ਦਾ ਹਿੱਸਾ
ਹੇਮਕੁੰਟ ਸਕੂਲ ਦੇ ਐੱਨਸੀਸੀ ਕੈਡਿਟਸ ਨੇ ‘‘ਨਸ਼ਾ ਮੁਕਤ ਪੰਜਾਬ ਵਾਕਥਾਨ” ਵਿਚ ਲਿਆ ਭਾਗ
Publish Date: Wed, 15 Apr 2026 05:12 PM (IST)
Updated Date: Wed, 15 Apr 2026 05:15 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ: ਜ਼ਿਲ੍ਹਾ ਪ੍ਰਸ਼ਾਸਨ ਮੋਗਾ ਅਤੇ ਉਲੰਪਿਕ ਐਸੋਸੀਏਸ਼ਨ ਵੱਲੋਂ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਅਧੀਨ ਮੋਗਾ ਵਿਖੇ ਇਕ ਵਿਸ਼ਾਲ ਵਾਕਥਾਨ ਦਾ ਆਯੋਜਨ ਕੀਤਾ ਗਿਆ। ਇਸ ’ਚ ਹੇਮਕੁੰਟ ਸਕੂਲ ਦੇ ਐੱਨਸੀਸੀ ਕੈਡਿਟਸ ਅਤੇ ਐੱਨਐੱਸਐੱਸ ਵਲੰਟੀਅਰਜ਼ ਨੇ ਐੱਨਸੀਸੀ ਏਐੱਨਓ ਸਿਮਰਨਜੀਤ ਕੌਰ, ਮਹੇਸ਼ ਕੁਮਾਰ, ਐੱਨਐੱਸਐੱਸ ਪ੍ਰੋਗਰਾਮ ਅਫਸਰ ਅਮੀਰ ਸਿੰਘ, ਸੁਰਿੰਦਰ ਕੌਰ, ਅਮਨਦੀਪ ਸਿੰਘ ਦੀ ਨਿਗਰਾਨੀ ਹੇਠ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਮੋਗਾ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆਂ ਆਈ.ਏ.ਐੱਸ ਵੱਲੋਂ ਸੰਬੋਧਨ ਕਰਦੇ ਹੋਏ ਕਿਹਾ ਕਿ ਨਸ਼ਾ ਇਕ ਗੰਭੀਰ ਸਮੱਸਿਆਂ ਹੈ ਜੋ ਨੌਜਵਾਨ ਪੀੜ੍ਹੀ ਨੂੰ ਪ੍ਰਭਾਵਿਤ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਇਸ ਬੁਰਾਈ ਨੂੰ ਖਤਮ ਕਰਨ ਲਈ ਯਤਨ ਕਰਨੇ ਚਾਹੀਦੇ ਹਨ ਅਤੇ ਨੌਜਵਾਨਾ ਨੂੰ ਸਹੀ ਦਿਸ਼ਾ ਵੱਲ ਲੈ ਜਾਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਰਹਿਣ ਦੀ ਸਹੁੰ ਚੁਕਵਾਈ ਗਈ, ਜਿਸ ਵਿਚ ਉਨ੍ਹਾਂ ਨੇ ਵਚਨ ਲਿਆ ਕਿ ਉਹ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਹੋਰਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨਗੇ। ਸਮਾਪਤ ਹੋਣ ਉਪਰੰਤ ਭਾਗੀਦਾਰਾਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਉਹਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਸਰਟੀਫਿਕੇਟ ਵੀ ਵੰਡੇ ਗਏ । ਅੰਤ ਵਿਚ ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਕੀਤੀ ਗਈ ।ਹੇਮੁਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਐੱਮਡੀ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੀਆਂ ਸਮਾਜਿਕ ਗਤੀਵਿਧੀਆਂ ਵਿੱਚ ਭਾਗ ਲੈਣਾ ਚਾਹੀਦਾ ਹੈ।