ਬ੍ਰਾਹਮਣ ਵੈਲਫੇਅਰ ਬੋਰਡ ਦੇ ਨਵੇਂ ਚੇਅਰਮੈਨ ਦਾ ਸਨਮਾਨ ਬ੍ਰਾਹਮਣ ਵੈਲਫੇਅਰ ਬੋਰਡ ਦੇ ਨਵੇਂ ਚੇਅਰਮੈਨ ਦਾ ਸਿਰੋਪਾ ਪਾ ਕੇ ਵਿਸ਼ੇਸ਼ ਸਨਮਾਨ
Publish Date: Sat, 22 Aug 2026 03:53 PM (IST)
Updated Date: Sat, 22 Aug 2026 03:54 PM (IST)
ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਪ੍ਰਕਾਸ਼ ਸਿੰਘ ਵੜਵਾਲ ਚੇਅਰਮੈਨ, ਰਾਏ-ਸਿੱਖ ਭਲਾਈ ਬੋਰਡ ਪੰਜਾਬ ਨੇ ਬ੍ਰਾਹਮਣ ਵੈਲਫੇਅਰ ਬੋਰਡ ਪੰਜਾਬ ਫਿਰੋਜ਼ਪੁਰ ਦਿਹਾਤੀ ਦੇ ਨਵ-ਨਿਯੁਕਤ ਚੇਅਰਮੈਨ ਬਲਦੇਵ ਰਾਜ ਸ਼ਰਮਾ ਨੂੰ ਸਿਰੋਪਾਓ ਭੇਟ ਕਰਕੇ ਅਤੇ ਮੂੰਹ ਮਿੱਠਾ ਕਰਵਾ ਕੇ ਨਿਯੁਕਤੀ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਸਮਾਜਿਕ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਤੇਜ਼ ਕਰਨ ਦੇ ਮਨੋਰਥ ਨਾਲ ਰਾਏ-ਸਿੱਖ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਬ੍ਰਾਹਮਣ ਵੈਲਫੇਅਰ ਬੋਰਡ ਪੰਜਾਬ ਫਿਰੋਜ਼ਪੁਰ ਦਿਹਾਤੀ ਦੇ ਨਵ-ਨਿਯੁਕਤ ਚੇਅਰਮੈਨ ਬਲਦੇਵ ਰਾਜ ਸ਼ਰਮਾ ਦਾ ਸਵਾਗਤ ਕੀਤਾ ਗਿਆ। ਚੇਅਰਮੈਨ ਵੜਵਾਲ ਨੇ ਬਲਦੇਵ ਰਾਜ ਸ਼ਰਮਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਵੜਵਾਲ ਨੇ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਮੈਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਤੱਤਪਰ ਰਹਿਣਗੇ। ਇਸ ਮੌਕੇ ਨਵ ਨਿਯੁਕਤ ਬਲਦੇਵ ਰਾਜ ਸ਼ਰਮਾ ਨੇ ਆਖਿਆ ਕਿ ਉਸ ਨੂੰ ਪਾਰਟੀ ਨੇ ਜੋ ਵੀ ਜ਼ਿੰਮੇਵਾਰੀ ਲਾਈ ਹੈ ਉਹ ਤਨ, ਮਨ, ਧੰਨ ਨਾਲ ਨਿਭਾਏਗਾ ਅਤੇ ਪਾਰਟੀ ਦੀਆਂ ਗਤੀਵਿਧੀਆਂ ਲੋਕਾਂ ਤੱਕ ਪਹੁੰਚਾਏਗਾ। ਇਸ ਪ੍ਰਭਾਵਸ਼ਾਲੀ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਡਾਕਟਰ ਰੂਪ ਸਿੰਘ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ, ਬਗੀਚਾ ਸਿੰਘ ਕਾਲੂ ਅਰਾਈ ਹਿਠਾੜ, ਸੰਜੀਵ ਧਵਨ ਮਮਦੋਟ, ਸੋਨਾ ਸਿੰਘ ਬਲਾਕ ਪ੍ਰਧਾਨ, ਜਤਿੰਦਰ ਸਿੰਘ ਸਰਾਰੀ ਨਿੱਜੀ ਸਕੱਤਰ, ਤਰਸੇਮ ਸਿੰਘ ਨੰਬਰਦਾਰ ਅਤੇ ਸੋਨਾ ਸਿੰਘ ਸਮੇਤ ਕਈ ਹੋਰ ਸ਼ਖਸੀਅਤਾਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮੂਹ ਆਗੂਆਂ ਨੇ ਨਵ-ਨਿਯੁਕਤ ਚੇਅਰਮੈਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ।