ਸੀਨੀਅਰ ਸਿਟੀਜਨ ਕੌਂਸਲ ਜ਼ੀਰਾ ਨੇ ਲਏ ਸਮਾਜ ਸੇਵਾ ਦੇ ਨਵੇਂ ਸੰਕਲਪ
ਸੀਨੀਅਰ ਸਿਟੀਜਨ ਕੌਂਸਲ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਵਿਚ ਸਮਾਜ ਸੇਵਾ ਦੇ ਨਵੇਂ ਸੰਕਲਪ
Publish Date: Fri, 06 Feb 2026 04:21 PM (IST)
Updated Date: Fri, 06 Feb 2026 04:23 PM (IST)

ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਜ਼ੀਰਾ : ਸੀਨੀਅਰ ਸਿਟੀਜਨ ਕੌਂਸਲ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਅਸ਼ੋਕ ਕੁਮਾਰ ਪਲਤਾ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਗੁਰਬਾਣੀ ਦੀ ਅਰਦਾਸ ਨਾਲ ਕੀਤੀ ਗਈ, ਜਿਸ ਤੋਂ ਬਾਅਦ ਸਮਾਜ ਸੇਵਾ ਅਤੇ ਬਜ਼ੁਰਗਾਂ ਦੀ ਭਲਾਈ ਲਈ ਚੱਲ ਰਹੀਆਂ ਗਤੀਵਿਧੀਆਂ ’ਤੇ ਵਿਸਥਾਰ ਨਾਲ ਚਰਚਾ ਹੋਈ। ਇਸ ਮੌਕੇ ਸਕੱਤਰ ਜਗਦੇਵ ਸ਼ਰਮਾ ਨੇ ਨਵੇਂ ਸੈਸ਼ਨ ਦੌਰਾਨ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਪੂਰਾ ਖਾਕਾ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਕੌਂਸਲ ਵੱਲੋਂ ਸਮਾਜ ਦੇ ਗਰੀਬ ਅਤੇ ਲੋੜਵੰਦ ਵਰਗ ਲਈ ਸਿਹਤ, ਸਹਾਇਤਾ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਸਾਰੇ ਮੈਂਬਰਾਂ ਨੇ ਇਨ੍ਹਾਂ ਯੋਜਨਾਵਾਂ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਅਤੇ ਸਰਗਰਮ ਭੂਮਿਕਾ ਨਿਭਾਉਣ ਦਾ ਸੰਕਲਪ ਲਿਆ। ਮੀਟਿੰਗ ਦੌਰਾਨ ਜਨਵਰੀ ਮਹੀਨੇ ਵਿੱਚ ਜਨਮ ਦਿਨ ਮਨਾਉਣ ਵਾਲੇ ਮੈਂਬਰਾਂ ਡਾ ਆਤਮਾ ਸਿੰਘ, ਬਲਵਿੰਦਰ ਸਿੰਘ ਸੰਧੂ, ਸਰਵਣ ਸਿੰਘ ਅਤੇ ਤਜਿੰਦਰਜੀਤ ਸਿੰਘ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੇ ਚੰਗੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ ਗਈ। ਇਸ ਤੋਂ ਇਲਾਵਾ ਨਵੇਂ ਮੈਂਬਰ ਸ਼ਤੀਸ਼ ਮੋਹਨ ਦੇਵਗਨ ਅਤੇ ਜਨਕ ਰਾਜ ਗੌਤਮ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਰਿਟਾ. ਲੈਕਚਰਾਰ ਨਰਿੰਦਰ ਸਿੰਘ, ਜੋਗਿੰਦਰ ਸਿੰਘ ਝੱਤਰਾ, ਜਸਵੰਤ ਸਿੰਘ ਨਾਮਦੇਵ, ਅਸ਼ੋਕ ਕੁਮਾਰ, ਹਰੀਦਾਸ ਚੌਹਾਨ, ਦਲਜੀਤ ਸਿੰਘ, ਹਰਪਾਲ ਸਿੰਘ ਪੰਡੋਰੀ, ਹਕੂਮਤ ਰਾਏ ਮਨਚੰਦਾ, ਰਜਿੰਦਰ ਕੁਮਾਰ ਕੱਕੜ, ਬਲਵਿੰਦਰ ਸਿੰਘ, ਸਰਵਣ ਸਿੰਘ, ਕਰਨੈਲ ਸਿੰਘ ਆਦਿ ਮੈਂਬਰ ਹਾਜ਼ਰ ਸਨ।