ਹੀਰੋ ਦੇ ਨਾਂ ’ਤੇ ਮੋਹਰ ਨਾਲ ਅਕਾਲੀ ਵਰਕਰਾਂ ’ਚ ਨਵਾਂ ਜੋਸ਼ ਹੀਰੋ ਦੇ ਨਾਂ ’ਤੇ ਮੋਹਰ ਨਾਲ ਅਕਾਲੀ ਵਰਕਰਾਂ ’ਚ ਨਵਾਂ ਜੋਸ਼
Publish Date: Wed, 25 Nov 2026 03:56 PM (IST)
Updated Date: Wed, 25 Nov 2026 03:58 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਜੀਰਾ ਵਿਧਾਨ ਸਭਾ ਹਲਕੇ ਤੋਂ ਹਰਪ੍ਰੀਤ ਸਿੰਘ ਹੀਰੋ ਨੂੰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕੇ ਦੀ ਸਿਆਸਤ ਵਿੱਚ ਨਵੀਂ ਸਰਗਰਮੀ ਦੇਖਣ ਨੂੰ ਮਿਲ ਰਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਇਸ ਫੈਸਲੇ ਦਾ ਜੀਰਾ ਸਮੇਤ ਆਸ-ਪਾਸ ਦੇ ਇਲਾਕਿਆਂ ਦੇ ਅਕਾਲੀ ਆਗੂਆਂ ਨੇ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਵੱਲ ਅਹਿਮ ਕਦਮ ਕਰਾਰ ਦਿੱਤਾ ਹੈ। ਆਗੂਆਂ ਦਾ ਕਹਿਣਾ ਹੈ ਕਿ ਇਸ ਐਲਾਨ ਨੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਵਰਕਰਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ ਅਤੇ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਮਾਹੌਲ ਤਿਆਰ ਕੀਤਾ ਹੈ। ਇਸ ਸਬੰਧੀ ਜੀਰਾ ਦੇ ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਹਰਪ੍ਰੀਤ ਸਿੰਘ ਹੀਰੋ ਨੂੰ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਹਰਪ੍ਰੀਤ ਸਿੰਘ ਹੀਰੋ ਲੰਮੇ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਦੀ ਕਾਰਜਸ਼ੈਲੀ, ਲੋਕਾਂ ਨਾਲ ਨੇੜਤਾ ਅਤੇ ਪਾਰਟੀ ਪ੍ਰਤੀ ਸਮਰਪਣ ਤੋਂ ਵਰਕਰ ਚੰਗੀ ਤਰ੍ਹਾਂ ਜਾਣੂ ਹਨ। ਸੁਖਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਉਮੀਦਵਾਰੀ ਦੇ ਐਲਾਨ ਨਾਲ ਵਰਕਰਾਂ ਵਿੱਚ ਪੈਦਾ ਹੋਇਆ ਉਤਸ਼ਾਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਤਾਕਤ ਬਣੇਗਾ। ਉਨ੍ਹਾਂ ਦਾਅਵਾ ਕੀਤਾ ਕਿ ਹਰਪ੍ਰੀਤ ਸਿੰਘ ਹੀਰੋ ਦੀ ਉਮੀਦਵਾਰੀ ਨਾਲ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਵਰਕਰ ਪੂਰੀ ਇਕਜੁੱਟਤਾ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਡਟਣਗੇ।