ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਯੂਥ ਦੇ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ
Publish Date: Sat, 31 Oct 2026 06:17 PM (IST)
Updated Date: Sat, 31 Oct 2026 06:20 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਢਾਂਚਾ ਹੋਰ ਮਜ਼ਬੂਤ ਕਰਨ ਲਈ ਯੂਥ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਹ ਨਿਯੁਕਤੀਆਂ ਯੂਥ ਦੇ ਜ਼ਿਲ੍ਹਾ ਪ੍ਰਧਾਨ ਐਡਵੋਕਟ ਚਿਤਬੀਰ ਸਿੰਘ ਦੀ ਅਗਵਾਈ ਹੇਠ ਕੀਤੀਆਂ ਗਈਆਂ। ਜਿਸ ਵਿੱਚ ਪਾਰਟੀ ਚ ਹਮੇਸ਼ਾ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਅਹੁਦੇਦਾਰੀਆਂ ਦਿੱਤੀਆਂ ਗਈਆਂ, ਜਿਨ੍ਹਾਂ ਵਿੱਚਜਸਪ੍ਰੀਤ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਲਵਪ੍ਰੀਤ ਸਿੰਘ, ਗੁਰਨਦੀਪ ਸਿੰਘ, ਗੁਰਵਿੰਦਰ ਸਿੰਘ ਗਿੱਲ, ਗੁਰਸੇਵਕ ਸਿੰਘ, ਕਮਲਜੀਤ ਸਿੰਘ, ਅਲਬਰ ਸਿੰਘ, ਗੁਰਵਿੰਦਰ ਸਿੰਘ ਖਾਰਾ, ਮਨਪ੍ਰੀਤ ਸਿੰਘ, ਮੋਹਿਤ ਗੁਪਤਾ, ਜਸਪਾਲ ਸਿੰਘ, ਕੰਵਰਪਾਲ ਸਿੰਘ ਪਿੰਡ ਵਾੜਾ ਭਾਈ ਕਾ ਮੀਤ ਪ੍ਰਧਾਨ ਹਲਕਾ ਫ਼ਿਰੋਜ਼ਪੁਰ ਦਿਹਾਤੀ ਨਿਯੁਕਤ ਕੀਤੇ ਗਏ। ਇਸੇ ਤਰ੍ਹਾਂ ਬਲਜੀਤ ਸਿੰਘ, ਗੁਰਮੁਖ ਸਿੰਘ ਸੰਧੂ, ਅਰਸ਼ਦੀਪ ਸਿੰਘ,ਹੇਮਨ ਧਵਨ, ਅੰਗਰੇਜ਼ ਸਿੰਘ ਬਾਬਾ, ਸਨੇਹਦੀਪ ਅਰੋੜਾ,ਸੁਖਵੰਤ ਸਿੰਘ,ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਖੋਸਾ,ਗੀਤਪ੍ਰੀਤ ਸਿੰਘ ਸਹੋਤਾ, ਅਮਰਿੰਦਰ ਸਿੰਘ, ਪਰਮਜੀਤ ਸਿੰਘ, ਵਰਿੰਦਰ ਸਿੰਘ, ਲਖਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਤੇ ਸੁਖਪਾਲ ਸਿੰਘ, ਅਮਨਦੀਪ ਸਿੰਘ ਭੁੱਲਰ ਅਤੇ ਨਰੇਸ਼ ਕੁਮਾਰ ਨੂੰ ਸਹਾਇਕ ਮੀਤ ਪ੍ਰਧਾਨ ਬਣੇ । ਇਸਤੋਂ ਇਲਾਵਾ ਗੁਰਜਿੰਦਰ ਸਿੰਘ ਗੋਗੀ,ਸਤਨਾਮ ਸਿੰਘ, ਵਿਜੇਪ੍ਰੀਤ ਸਿੰਘ ਤੇ ਗੁਰਵਰਪ੍ਰਤਾਪ ਸਿੰਘ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।ਜਦੋਂਕਿ ਗੁਰਪ੍ਰੀਤ ਸਿੰਘ, ਨਿਸ਼ਾਂਤ ਸਿੰਘ ਸੰਧੂ, ਅਮਨਦੀਪ ਸਿੰਘ, ਜਸ਼ਨਜੀਤ ਸਿੰਘ ਗਿੱਲ ਤੇ ਅਰੁਣ ਕੁਮਾਰ ਖੇਹਰ ਨੂੰ ਜਥੇਬੰਦਕ ਸਕੱਤਰਾਂ ਵਜੋਂ ਸ਼ਾਮਲ ਕੀਤਾ ਗਿਆ ਹੈ।ਇਸ ਮੌਕੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਸਮੂਹ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨ ਪਾਰਟੀ ਦਾ ਭਵਿੱਖ ਹਨ ਤੇ ਉਨ੍ਹਾਂ ਨੂੰ ਜਥੇਬੰਦੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਉਹ ਦਿਨ- ਰਾਤ ਹਲਕਾ ਜ਼ੀਰਾ ਦੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ। ਉਨ੍ਹਾਂ ਕਿਹਾ ਕਿ ਹਲਕਾ ਜ਼ੀਰਾ ਦੇ ਲੋਕਾਂ ਦਾ ਹੁਣ ਦੂਸਰੀਆਂ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਿਆ ਹੈ, ਵੱਡੀ ਗਿਣਤੀ ਵਿੱਚ ਲੋਕ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ, ਜਿਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ 2027 ਦੀਆਂ ਚੋਣਾਂ ਵਿੱਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ ।