ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਦੋਵੇਂ ਕਾਤਲਾਨਾ ਹਮਲਿਆਂ ਦੀ ਐੱਨਆਈਏ
Publish Date: Sun, 16 Aug 2026 07:51 PM (IST)
Updated Date: Sun, 16 Aug 2026 07:53 PM (IST)
ਪੰਜਾਬੀ ਜਾਗਰਣ ਟੀਮ, ਫਿਰੋਜ਼ਪੁਰ/ਗੁਰੂਹਰਸਹਾਏ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਐੱਮ.ਪੀ. ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਦੋ ਕਾਤਲਾਨਾ ਹਮਲਿਆਂ (ਨਾਂਦੇੜ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ) ਦੀ ਕੌਮੀ ਜਾਂਚ ਏਜੰਸੀ ਕੋਲੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਇਨ੍ਹਾਂ ਹਮਲਿਆਂ ਨੂੰ ਅਕਾਲੀ ਦਲ ਨੂੰ ਕਮਜ਼ੋਰ ਕਰਨ ਅਤੇ ਸੁਖਬੀਰ ਬਾਦਲ ਨੂੰ ਜਾਨੋਂ ਮਾਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੱਤਾ, ਜਿਸ ਵਿੱਚ ਸਿਆਸਤਦਾਨਾਂ ਅਤੇ ਪੁਲਿਸ ਅਫ਼ਸਰਾਂ ਦੀ ਮਿਲੀਭੁਗਤ ਦਾ ਖਦਸ਼ਾ ਪ੍ਰਗਟਾਇਆ ਗਿਆ।ਪੰਜਾਬ ਬਚਾਓ ਮੁਹਿੰਮ ਦੇ ਦੂਜੇ ਪੜਾਅ ਤਹਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਬਾਦਲ ਨੇ ਸੁਖਬੀਰ ਬਾਦਲ ਦੀ ਗੰਭੀਰ ਜ਼ਖ਼ਮੀ ਬਾਂਹ ਦੀ ਸਰਜਰੀ (ਜਿਸ ਚ 150 ਤੋਂ ਜ਼ਿਆਦਾ ਟਾਂਕੇ ਲੱਗੇ ਹਨ) ਅਤੇ ਹਮਲੇ ਚ ਵਰਤੀ ਗਈ ਤਿੱਖੀ ਕਿਰਚ ਦੀਆਂ ਤਸਵੀਰਾਂ ਮੀਡੀਆ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਅਤੇ ਉਹ ਪੂਰੀ ਚੜ੍ਹਦੀਕਲਾ ਵਿੱਚ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਗੁਰੂ ਦੋਖੀ ਅਤੇ ਦੇਸ਼ ਵਿਰੋਧੀ ਅਨਸਰ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ, ਪਰ ਸੁਖਬੀਰ ਬਾਦਲ ਪਹਿਲਾਂ ਨਾਲੋਂ ਵੀ ਮਜ਼ਬੂਤ ਹੋ ਕੇ ਨਿਤਰਣਗੇ। ਉਨ੍ਹਾਂ ਲੋਕਾਂ ਨੂੰ ਪ੍ਰਣ ਲੈਣ ਲਈ ਕਿਹਾ ਕਿ ਪੰਜਾਬ ’ਤੇ ਸਿਰਫ਼ ਪੰਜਾਬੀਆਂ ਦਾ ਰਾਜ ਹੋਵੇ, ਸਰਕਾਰੀ ਨੌਕਰੀਆਂ ਸਥਾਨਕ ਲੋਕਾਂ ਨੂੰ ਮਿਲਣ ਅਤੇ ਗੈਂਗਸਟਰ ਰਾਜ ਦਾ ਖ਼ਾਤਮਾ ਕੀਤਾ ਜਾਵੇ। ਚੰਡੀਗੜ੍ਹ ਅਤੇ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੱਕ ਕਮਜ਼ੋਰ ਨਾ ਪੈਣ ਦੇਣ ਦਾ ਸੱਦਾ ਦਿੱਤਾ। ਧਰਮ ਦੀ ਆੜ ਚ ਨਫ਼ਰਤ ਫੈਲਾਉਣ ਵਾਲਿਆਂ ਤੋਂ ਸੁਚੇਤ ਰਹਿਣ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਨਕਸ਼ੇ ਕਦਮਾਂ ਤੇ ਚੱਲਦਿਆਂ ਖੇਤਰੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਦਲਜੀਤ ਸਿੰਘ ਚੀਮਾ, ਸੁਖਪਾਲ ਸਿੰਘ ਨੰਨੂ, ਜੋਗਿੰਦਰ ਸਿੰਘ ਜਿੰਦੂ,ਵਰਦੇਵ ਸਿੰਘ ਨੋਨੀ ਮਾਨ, ਨਰਦੇਵ ਸਿੰਘ ਬੋਬੀ ਮਾਨ, ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ, ਪ੍ਰੀਤਮ ਸਿੰਘ ਮਲਸੀਆਂ, ਹਰਪਿੰਦਰ ਸਿੰਘ ਮਾਨ, ਸੁਰਿੰਦਰਪਾਲ ਸਿੰਘ ਪੋਪਾ, ਬਚਿੱਤਰ ਸਿੰਘ,ਮੇਜ਼ਰ ਸਿੰਘ ਸੋਢੀ ਵਾਲਾ, ਲਖਵੀਰ ਸਿੰਘ ਝੋਕ, ਲਖਵਿੰਦਰ ਸਿੰਘ ਮਹਿਮਾ, ਜਸਪ੍ਰੀਤ ਸਿੰਘ ਮਾਨ,ਗੁਰਸੇਵਕ ਸਿੰਘ ਕੈਸ਼ ਮਾਨ,ਸੁਖਵੰਤ ਸਿੰਘ ਮਿੱਠੂ,ਹਰਪਾਲ ਸਿੰਘ ਬੇਦੀ, ਰਵੀ ਕੰਬੋਜ ਕੋਸਲਰ, ਰਚਿਤ ਸੋਢੀ, ਗੁਰਬਾਜ ਸਿੰਘ ਰੱਤੇਵਾਲ, ਪੰਕਜ ਮੰਡੋਰਾ,ਸੋਨੂੰ ਰੱਤੇਵਾਲ,ਪ੍ਰੀਤਮ ਸਿੰਘ ਬਾਠ,ਅਸ਼ੋਕ ਸੇਖੜਾ, ਹੈਪੀ ਭੰਡਾਰੀ, ਹੈਪੀ ਝੰਡੂਵਾਲਾ, ਰਣਬੀਰ ਸਿੰਘ , ਜਸਵਿੰਦਰ ਸਿੰਘ ਬਾਘੂਵਾਲਾ, ਨਿਸ਼ਾਨ ਸਿੰਘ ਝਾੜੀਵਾਲਾ, ਰਾਜ ਸਿੰਘ ਡਿਬੀਪੁਰਾ,ਗੁਰਸੇਵਕ ਸਿੰਘ ਸਰਕਲ ਪ੍ਰਧਾਨ, ਕਾਕਾ ਸੇਖੋਂ, ਸੁਖਚੈਨ ਸਿੰਘ ਸੇਖੋ, ਗੁਰਵਿੰਦਰ ਸਿੰਘ ਚੁੱਘ, ਐਡਵੋਕੇਟ ਅਰਵਿੰਦਰਜੀਤ ਸਿੰਘ ਮਿੰਟੂ ਗਿੱਲ,ਬੀਬੀ ਕਸ਼ਮੀਰ ਕੌਰ, ਨਰਿੰਦਰ ਕੌਰ ਮਾਨ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।