ਮਹਾ ਸ਼ਿਵਰਾਤਰੀ ਮੌਕੇ ਵਿਧਾਇਕ ਭੁੱਲਰ ਪਰਿਵਾਰ ਸਮੇਤ ਸ਼ਿਵਾਲਾ ’ਚ ਹੋਏ ਨਤਮਸਤਕ
ਮਹਾ ਸ਼ਿਵਰਾਤਰੀ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਪਰਿਵਾਰ ਸਮੇਤ ਸ਼ਿਵਾਲਾ ਮੰਦਰ ਵਿਖੇ ਹੋਏ ਨਤਮਸਤਕ
Publish Date: Sun, 15 Feb 2026 05:22 PM (IST)
Updated Date: Sun, 15 Feb 2026 05:24 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਮਹਾ ਸ਼ਿਵਰਾਤਰੀ ਦੇ ਪਾਵਨ ਅਵਸਰ ’ਤੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਆਪਣੇ ਪਰਿਵਾਰ ਸਮੇਤ ਸ਼ਿਵਾਲਾ ਮੰਦਰ ਵਿਖੇ ਨਤਮਸਤਕ ਹੋ ਕੇ ਭਗਵਾਨ ਸ਼ਿਵ ਜੀ ਦੀ ਅਰਾਧਨਾ ਕੀਤੀ ਅਤੇ ਹਲਕੇ ਦੀ ਖੁਸ਼ਹਾਲੀ, ਤਰੱਕੀ ਅਤੇ ਅਮਨ-ਸ਼ਾਂਤੀ ਲਈ ਪ੍ਰਾਰਥਨਾ ਕੀਤੀ।ਇਸ ਮੌਕੇ ਵਿਧਾਇਕ ਭੁੱਲਰ ਨੇ ਸੰਗਤ ਨਾਲ ਮਹਾ ਸ਼ਿਵਰਾਤਰੀ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਉਹ ਹਮੇਸ਼ਾਂ ਸ਼ਹਿਰ ਵਾਸੀਆਂ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਹਨ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਫ਼ਿਰੋਜ਼ਪੁਰ ਵਿੱਚ ਸਦਾ ਖੁਸ਼ਹਾਲੀ ਅਤੇ ਤਰੱਕੀ ਬਣੀ ਰਹੇ। ਉਨ੍ਹਾਂ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਅੱਗੇ ਬਲ ਬਖ਼ਸ਼ਣ ਲਈ ਅਰਦਾਸ ਕੀਤੀ। ਉਨ੍ਹਾਂ ਆਪਣੀ ਧਰਮ ਪਤਨੀ ਡਾ. ਅਮਨਦੀਪ ਕੌਰ ਨਾਲ ਭਗਵਾਨ ਸ਼ਿਵ ਦੀ ਪੂਜਾ-ਅਰਚਨਾ ਕੀਤੀ। ਇਸ ਪਾਵਨ ਤਿਉਹਾਰ ਦੇ ਮੌਕੇ ਮੰਦਿਰਾਂ ਵਿੱਚ ਖੂਬ ਰੌਣਕਾਂ ਲੱਗੀਆਂ ਹੋਈਆਂ ਸਨ। ਉਨ੍ਹਾਂ ਹਲਕਾ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ।