ਸਟਾਫ ਰਿਪੋਰਟਰ, ਫਿਰੋਜ਼ਪੁਰ : ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਤੇ 6200 ਰੁਪਏ ਦੀ ਡਰੱਗ ਮਨੀ ਸਮੇਤ ਗਿ੍ਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਹੈ। ਸਬ ਇੰਸਪੈਕਟਰ ਅਜਮੇਰ ਸਿੰਘ ਨੇ ਦੱਸਿਆ ਕਿ ਉਹ ਬਜਾਜ ਡੇਅਰੀ ਬਸਤੀ ਆਵਾ ਸਿਟੀ ਫਿਰੋਜ਼ਪੁਰ ਪਾਸ ਪੁੱਜੇ ਤਾਂ ਇਕ ਮੋਨਾ ਨੌਜਵਾਨ ਖੜ੍ਹਾ ਵਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਮੌਕੇ ਤੋਂ ਖਿਸਕਣ ਲੱਗਾ। ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਨਾਮ ਪਤਾ ਪੁੱਿਛਆ ਗਿਆ ਤੇ ਉਸ ਨੇ ਆਪਣਾ ਨਾਮ ਸਲੀਨ ਉਰਫ ਸਲੀਮ ਪੁੱਤਰ ਗੋਖਾ ਸਿੰਘ ਵਾਸੀ ਬਸਤੀ ਭੱਟੀਆਂ ਵਾਲੀ ਦੱਸਿਆ, ਜਿਸ ਦੀ ਤਲਾਸ਼ੀ ਦੌਰਾਨ ਇਸ ਕੋਲੋਂ 10 ਗ੍ਰਾਮ ਹੈਰੋਇਨ ਤੇ 6200 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।