ਹੈਰੋਇਨ ਸਮੇਤ ਇਕ ਚੜ੍ਹਿਆ ਪੁਲਿਸ ਹੱਥ, ਮਾਮਲਾ ਦਰਜ
2 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ
Publish Date: Thu, 01 Jan 2026 03:21 PM (IST)
Updated Date: Fri, 02 Jan 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ: ਥਾਣਾ ਸਿਟੀ ਜ਼ੀਰਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਜ਼ੀਰਾ ਪੁਲਿਸ ਦੇ ਐੱਚਸੀ ਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਲਈ ਗਸ਼ਤ ਲਈ ਰਵਾਨਾ ਸੀ ਤਾਂ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਜ਼ੀਰਾ ਕੋਲ ਪੁੱਜੀ ਤਾਂ ਰਜਿੰਦਰ ਸਿੰਘ ਉਰਫ ਫੌਜ਼ੀ ਪੁੱਤਰ ਬਲਕਾਰ ਸਿੰਘ ਵਾਸੀ ਵਾਰਡ ਨੰਬਰ 7 ਮੁਹੱਲਾ ਕੰਬੋਆਂ ਵਾਲਾ ਜ਼ੀਰਾ ਨੂੰ ਕਾਬੂ ਕਰਕੇ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।