4 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
4 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫਤਾਰ
Publish Date: Sat, 25 Apr 2026 04:24 PM (IST)
Updated Date: Sat, 25 Apr 2026 04:28 PM (IST)
ਸਟਾਫ ਰਿਪੋਰਟਰ, ਪੰਜਾਬ ਜਾਗਰਣ, ਫਿਰੋਜ਼ਪੁਰ : ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਕੇ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਚੁੰਗੀ ਨੰਬਰ 7 ਫਿਰੋਜ਼ਪੁਰ ਕੈਂਟ ਕੋਲ ਮੌਜੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਵਿਕਾਸ ਉਰਫ ਗੋਰਾ ਪੁੱਤਰ ਮੰਗਲ ਸਿੰਘ ਵਾਸੀ ਖਟੀਕ ਮੰਡੀ ਫਿਰੋਜ਼ਪੁਰ ਕੈਂਟ ਜੋ ਹੈਰੋਇਨ ਵੇਚਣ ਦਾ ਆਦੀ ਹੈ ਤੇ ਇਸ ਵਕਤ ਵੀ ਸ਼ਮਸ਼ਾਨਘਾਟ ਰੋਡ ’ਤੇ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਜੇਕਰ ਉਸ ’ਤੇ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਪਾਸੋਂ ਹੈਰੋਇਨ ਬਰਾਮਦ ਹੋ ਸਕਦੀ ਹੈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।