4 ਗ੍ਰਾਮ ਹੈਰੋਇਨ ਸਮੇਤ ਕਾਬੂ
4 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ
Publish Date: Wed, 28 Jan 2026 04:41 PM (IST)
Updated Date: Wed, 28 Jan 2026 04:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਥਾਣਾ ਸਦਰ ਜ਼ੀਰਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਵਰਨਾਲਾ ਤੋਂ ਥੋੜ੍ਹਾ ਅੱਗੇ ਪੁੱਜੀ ਤਾਂ ਦੋਸ਼ੀ ਜਗਰਾਰ ਸਿੰਘ ਉਰਫ ਬਿੱਟੂ ਪੁੱਤਰ ਹਨੀਫ ਵਾਸੀ ਕੱਸੋਆਣਾ ਨੂੰ ਸ਼ੱਕੀ ਦੀ ਬਿਨਾਅ ’ਤੇ ਕਾਬੂ ਕੀਤਾ ਗਿਆ ਤੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।