4 ਗ੍ਰਾਮ ਹੈਰੋਇਨ ਸਣੇ ਇਕ ਕਾਬੂ, ਮਾਮਲਾ ਦਰਜ
4 ਗ੍ਰਾਮ ਹੈਰੋਇਨ ਸਣੇ ਇਕ ਕਾਬੂ, ਮਾਮਲਾ ਦਰਜ
Publish Date: Tue, 14 Apr 2026 03:48 PM (IST)
Updated Date: Wed, 15 Apr 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਥਾਣਾ ਸਿਟੀ ਜ਼ੀਰਾ ਪੁਲਿਸ ਨੇ ਗਸ਼ਤ ਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਚਸੀ ਮਨਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ’ਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਅਵਾਨ ਰੋਡ ’ਤੇ ਕੁਲਦੀਪ ਸਿੰਘ ਉਰਫ ਗਿਆਨੀ ਪੁੱਤਰ ਗੁਰਦਿਆਲ ਸਿੰਘ ਵਾਸੀ ਸਮਾਧੀ ਮੁਹੱਲਾ ਜ਼ੀਰਾ ਨੂੰ ਤਲਾਸ਼ੀ ਕਰਨ ’ਤੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।