ਹੈਰੋਇਨ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
5 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫਤਾਰ
Publish Date: Thu, 05 Mar 2026 03:29 PM (IST)
Updated Date: Fri, 06 Mar 2026 04:00 AM (IST)
5 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫਤਾਰ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਅਸ਼ੋਕ ਉਰਫ ਸੋਨੂੰ ਚੂਹਾ ਪੁੱਤਰ ਸ਼ਾਮ ਲਾਲ ਵਾਸੀ ਬਸਤੀ ਸ਼ੇਖਾਂ ਵਾਲੀ ਫਿਰੋਜ਼ਪਰ ਸ਼ਹਿਰ ਹੈਰੋਇਨ ਵੇਚਣ ਦਾ ਆਦੀ ਹੈ ਤੇ ਅੱਜ ਵੀ ਹੈਰੋਇਨ ਵੇਚ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਛਾਪੇਮਾਰੀ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।