5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਗ੍ਰਿਫਤਾਰ
Publish Date: Sat, 25 Apr 2026 04:28 PM (IST)
Updated Date: Sat, 25 Apr 2026 04:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ : ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 5 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਹੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਕਰਤਾਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜੁਆਏ ਸਿੰਘ ਵਾਲਾ ਜੋ ਭੁੱਕੀ ਚੂਰਾ ਪੋਸਤ ਵੇਚਣ ਦਾ ਆਦੀ ਹੈ, ਜੋ ਅੱਜ ਵੀ ਭੁੱਕੀ ਚੂਰਾ ਪੋਸਤ ਲੈ ਕੇ ਪਿੰਡਾਂ ਵਿਚ ਦੀ ਹੁੰਦਾ ਹੋਇਆ ਪਿੰਡ ਜੁਆਏ ਸਿੰਘ ਵਾਲਾ ਤੋਂ ਕੱਸੀ ਸੇਮਨਾਲਾ ਰਸਤੇ ਰਾਹੀਂ ਗੁੰਦੜਢੰਡੀ ਰੋਡ ਗੁਰੂਹਰਸਹਾਏ ਨੂੰ ਆ ਰਿਹਾ ਹੈ। ਜੇਕਰ ਪੁਲ ਕੱਸੀ ਸੇਮਨਾਲਾ ਨਾਨਕਪੁਰਾ ’ਤੇ ਨਾਕਾਬੰਦੀ ਕੀਤੀ ਜਾਵੇ ਤਾਂ ਉਹ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਨੇ ਦੱਸਿਆ ਕਿ ਨਾਕਾਬੰਦੀ ਕਰਕੇ ਦੋਸ਼ੀ ਕਰਤਾਰ ਸਿੰਘ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 5 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਅਤੇ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।