ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ
6 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ
Publish Date: Sun, 12 Apr 2026 03:20 PM (IST)
Updated Date: Mon, 13 Apr 2026 04:01 AM (IST)
ਪੱਤਰ ਪੇ੍ਰਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ: ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਦੌਰਾਨੇ ਗਸ਼ਤ ਇਤਲਾਹ ਮਿਲੀ ਕਿ ਮੁਲਜ਼ਮ ਸੁਰਜੀਤ ਸਿੰਘ ਉਰਫ ਗੋਕਲੀ ਪੁੱਤਰ ਮੰਗਲ ਸਿੰਘ ਵਾਸੀ ਬਸਤੀ ਗੁਰੂ ਕਰਮ ਸਿੰਘ ਵਾਲੀ ਜੋ ਹੈਰੋਇਨ ਵੇਚਣ ਦਾ ਆਦੀ ਹੈ ਤੇ ਅੱਜ ਵੀ ਇਹ ਦਾਣਾ ਮੰਡੀ ਗੁਰੂਹਰਸਹਾਏ ਦੇ ਗੇਟ ਨੰਬਰ 2 ਦੇ ਅੰਦਰਲੇ ਪਾਸੇ ਖੜ੍ਹਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਛਾਪੇਮਾਰੀ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਤੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।