ਸਟਾਫ ਰਿਪੋਰਟਰ, ਫਿਰੋਜ਼ਪੁਰ : ਥਾਣਾ ਮਮਦੋਟ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਨਾਜਾਇਜ਼ 9 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਪੁਲਿਸ ਨੇ ਮੁਲਜ਼ਮਾਂ ਖ਼ਲਿਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਮਮਦੋਟ ਦੇ ਹੌਲਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਉਨਾਂ੍ਹ ਨੂੰ ਬੀਤੇ ਦਿਨ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਨਾਜਾਇਜ਼ ਸ਼ਰਾਬ ਬਣਾਉਣ ਅਤੇ ਵੇਚਣ ਦਾ ਧੰਦਾ ਕਰ ਰਿਹਾ ਹੈ। ਜਿਸ 'ਤੇ ਪੁਲਿਸ ਨੇ ਪਿੰਡ ਪੋਜੋਕੇ ਉਤਾੜ 'ਚ ਛਾਪਾ ਮਾਰ ਕੇ ਉਥੋਂ ਕਥਿਤ ਦੋਸ਼ੀ ਪਰਮਜੀਤ ਸਿੰਘ ਪੁੱਤਰ ਬੁੱਧ ਸਿੰਘ ਨੂੰ ਗਿ੍ਰਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਉਕਤ ਮਾਮਲਿਆਂ ਦੀ ਜਾਂਚ ਕਰ ਰਹੇ ਹੌਲਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲਿਆਂ 'ਚ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ
Publish Date:Tue, 06 Dec 2022 03:00 AM (IST)
