ਪੱਤਰ ਪ੍ੇਰਕ, ਦੋਦਾ : ਥਾਣਾ ਕੋਟਭਾਈ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 2400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਕੋਟਭਾਈ ਪੁਲਿਸ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਪਿੰਡ ਲੁਹਾਰਾ ਕੋਲ ਪਿੰਡ ਸੁਖਨਾ ਅਬਲੂ ਵੱਲੋਂ ਇੱਕ ਮੋਟਰ ਸਾਈਕਲ ਜਿਸ ਤੇ ਰਾਜਵਿੰਦਰ ਸਿੰਘ ਤੇ ਅਸ਼ੋਕ ਕੁਮਾਰ ਵਾਸੀ ਪਿੰਡ ਸੁਖਨਾ ਅਬਲੂ ਸਵਾਰ ਸਨ, ਦੀ ਸ਼ੱਕ ਦੇ ਆਧਾਰ ਤੇ ਤਲਾਸ਼ੀ ਲਈ ਗਈ ਉਨ੍ਹਾਂ ਕੋਲੋ 240 ਪੱਤੇ ਨਸ਼ੀਲੀਆਂ ਗੋਲੀਆਂ ਮਾਰਕਾ ਅਲਪਰਾਜੋਮਲ 0.5 ਐਮਜੀ ਕੁੱਲ 2400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਤਾਂ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਥਾਣਾ ਕੋਟਭਾਈ ਦੀ ਪੁਲਿਸ ਨੇ ਰਾਜਵਿੰਦਰ ਸਿੰਘ ਤੇ ਅਸ਼ੋਕ ਕੁਮਾਰ ਵਾਸੀ ਪਿੰਡ ਸੁਖਨਾ ਅਬਲੂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।