ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗ੍ਰਿਫਤਾਰ, ਮਾਮਲਾ ਦਰਜ
ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗ੍ਰਿਫਤਾਰ, ਮਾਮਲਾ ਦਰਜ
Publish Date: Thu, 02 Apr 2026 04:34 PM (IST)
Updated Date: Fri, 03 Apr 2026 04:07 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਥਾਣਾ ਮਮਦੋਟ ਦੀ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਮਿਲੀ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਕੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਉਕਤ ਮਾਮਲੇ ’ਚ ਪੁਲਿਸ ਨੇ ਗ੍ਰਿਫਤਾਰ ਕੀਤੇ ਵਿਅਕਤੀ ’ਤੇ ਚੋਰੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮਮਦੋਟ ਦੇ ਏਐੱਸਆਈ ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨ ਪੁਲਿਸ ਪਾਰਟੀ ਦੇ ਨਾਲ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਸੂਚਨਾ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸਦਰ ਕੇ, ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਆਦੀ ਹੈ ਤੇ ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਸਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਜਿਸ ’ਤੇ ਪੁਲਿਸ ਨੇ ਛਾਪੇਮਾਰੀ ਕਰਕੇ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸਦੇ ਕਬਜ਼ੇ ਵਿੱਚੋਂ 1 ਮੋਟਰਸਾਈਕਲ ਬਰਾਮਦ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ਵਿਚ ਗੁਰਪ੍ਰੀਤ ਸਿੰਘ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।