ਦੋ ਮੋਟਰਸਾਈਕਲਾਂ ਦੀ ਟੱਕਰ ’ਚ ਵਿਅਕਤੀ ਦੀ ਮੌਤ, ਪੰਜ ਜ਼ਖ਼ਮੀ
ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ’ਚ ਇੱਕ ਦੀ ਮੌਤ, ਪੰਜ ਗੰਭੀਰ ਜ਼ਖਮੀ
Publish Date: Wed, 18 Feb 2026 03:36 PM (IST)
Updated Date: Wed, 18 Feb 2026 03:42 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ
ਜ਼ੀਰਾ : ਇੱਥੋਂ ਦੇ ਜ਼ੀਰਾ-ਫਿਰੋਜ਼ਪੁਰ ਰੋਡ ਤੇ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ’ਚ ਇੱਕ ਦੀ ਮੌਤ ਤੇ ਪੰਜ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਜਖਮੀ ਹੋ ਜਾਣ ਦੀ ਮਿਲੀ ਹੈ। ਸਿਵਲ ਹਸਪਤਾਲ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ (23) ਪੁੱਤਰ ਕਸ਼ਮੀਰ ਸਿੰਘ, ਜਗਦੀਪ ਸਿੰਘ (24) ਪੁੱਤਰ ਬੱਗੜ ਸਿੰਘ ਵਾਸੀਅਨ ਪਿੰਡ ਮਹੀਆਂ ਵਾਲਾ ਕਲਾਂ (ਜ਼ੀਰਾ) ਜੋ ਕਿ ਜ਼ੀਰਾ ਵਿਖੇ ਲੇਬਰ ਦਾ ਕੰਮ ਕਰਨ ਉਪਰੰਤ ਪਿੰਡ ਮਿਹਰ ਸਿੰਘ ਵਾਲਾ ਵਿਖੇ ਰਿਸ਼ਤੇਦਾਰੀ ਵਿਚ ਵਿਆਹ ਤੇ ਜਾ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੇ ਇੱਕ ਹੋਰ ਮੋਟਰਸਾਈਕਲ ਜਿਸ ਤੇ ਰਣਜੀਤ ਸਿੰਘ (33) ਪੁੱਤਰ ਜੋਗਿੰਦਰ ਸਿੰਘ ਵਾਸੀ ਜ਼ੀਰਾ, ਜੰਗ ਸਿੰਘ (24) ਪੁੱਤਰ ਚਮਕੌਰ ਸਿੰਘ ਵਾਸੀ ਜ਼ੀਰਾ, ਹੀਰਾ ਸਿੰਘ (26) ਪੁੱਤਰ ਓਮ ਪ੍ਰਕਾਸ਼ ਵਾਸੀ ਜ਼ੀਰਾ ਅਤੇ ਬਚਿੱਤਰ ਸਿੰਘ (26), ਪੁੱਤਰ ਨਿਰਮਲ ਸਿੰਘ ਵਾਸੀ ਜ਼ੀਰਾ ਸਵਾਰ ਸਨ ਜੋ ਕਿ ਕੰਮ ਤੋਂ ਵਾਪਸ ਘਰ ਪਰਤ ਰਹੇ ਸਨ ਨਾਲ ਜੋਰਦਾਰ ਟੱਕਰ ਹੋ ਗਈ। ਇਸ ਦੌਰਾਨ ਜਗਦੀਪ ਸਿੰਘ ਪੁੱਤਰ ਬੱਗੜ ਸਿੰਘ ਵਾਸੀ ਮਹੀਆਂ ਵਾਲਾ ਕਲਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਪੰਜ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਮੁੱਢਲੀ ਸਹਾਇਤਾ ਦੇਣ ਉਪਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਸਦਰ ਜ਼ੀਰਾ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ । ਸਿਵਲ ਹਸਪਤਾਲ ਜ਼ੀਰਾ ਵਿਖੇ ਮ੍ਰਿਤਕ ਦਾ ਪੋਸਟਮਾਰਟਮ ਕਰਨ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ ।