ਸਟਾਫ ਰਿਪੋਰਟਰ, ਫਿਰੋਜ਼ਪੁਰ : ਫਿਰੋਜ਼ਪੁਰ-ਮੱਲਾਂਵਾਲਾ ਰੋਡ 'ਤੇ ਪੈਂਦੇ ਪਿੰਡ ਸੋਢੇ ਵਾਲਾ ਦੇ ਕੋਲ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਰਾਪਤ ਹੋਈ ਹੈ। ਸਦਰ ਫਿਰੋਜ਼ਪੁਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੰਕਜ ਸ਼ਰਮਾ ਪੁੱਤਰ ਜਗਦੀਸ਼ ਲਾਲ ਵਾਸੀ ਮਕਾਨ ਨੰਬਰ 324 ਛੱਤੀ ਗਲੀ ਸਿਟੀ ਫਿਰੋਜ਼ਪੁਰ ਨੇ ਦੋਸ਼ ਲਾਇਆ ਕਿ ਉਸ ਦਾ ਪਿਤਾ ਜਗਦੀਸ਼ ਲਾਲ ਬੀਤੇ ਦਿਨ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਪਿੰਡ ਭਗਵਾਨਪੁਰਾ ਤੋਂ ਵਾਪਸ ਆ ਰਿਹਾ ਸੀ। ਪੰਕਜ ਨੇ ਦੋਸ਼ ਲਾਇਆ ਕਿ ਜਦੋਂ ਉਸ ਦਾ ਪਿਤਾ ਪਿੰਡ ਸੋਢੇ ਵਾਲਾ ਕੋਲ ਪਹੁੰਚਿਆ ਤਾਂ ਇਸ ਦੌਰਾਨ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਦੌਰਾਨੇ ਇਲਾਜ਼ ਮੁੱਦਈ ਦੇ ਪਿਤਾ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਪੰਕਜ ਸ਼ਰਮਾ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਚੋਰਾਂ ਦੇ ਵਿਰੁੱਧ ਪਰਚਾ ਦਰਜ ਕਰ ਲਿਆ ਹੈ।