ਸੋਮ ਪ੍ਰਕਾਸ਼, ਜਲਾਲਾਬਾਦ : ਫਾਜ਼ਿਲਕਾ-ਿਫ਼ਰੋਜ਼ਪੁਰ ਰੋਡ 'ਤੇ ਪੈਂਦੇ ਪਿੰਡ ਬੱਗੇ ਕੇ ਮੋੜ ਕੋਲ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ ਮਿ੍ਤਕ ਦੇ ਰਿਸ਼ਤੇਦਾਰ ਬਲਵਿੰਦਰ ਸਿੰਘ ਵਾਸੀ ਘੁਬਾਇਆ ਨੇ ਦੱਸਿਆ ਕਿ ਉਸਦਾ ਰਿਸ਼ਤੇਦਾਰ ਮਿ੍ਤਕ ਸੁਖਚੈਨ ਸਿੰਘ ਹਰ ਰੋਜ਼ ਮਿਹਨਤ ਮਜ਼ਦੂਰੀ ਦਾ ਕੰਮ ਕਰਨ ਲਈ ਜਲਾਲਾਬਾਦ ਨੂੰ ਆਉਂਦਾ ਸੀ ਅਤੇ ਅਜ ਸਵੇਰੇ ਸਾਢੇ 10 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਲਾਲਾਬਾਦ ਨੂੰ ਆ ਰਿਹਾ ਸੀ ਤਾਂ ਬੱਘੇ ਕੇ ਮੋੜ ਦੇ ਨੇੜੇ ਕਾਲਜ ਦੇ ਕੋਲ ਉਸਦੇ ਮੋਟਰਸਾਈਕਲ ਦੇ ਅੱਗੇ ਅਵਾਰਾ ਪਸ਼ੂਆਂ ਦਾ ਝੁੰਡ ਆਉਣ ਦੇ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਤੋਂ ਬਾਅਦ ਉਸਦੇ ਮੋਟਰਸਾਈਕਲ ਦੀ ਟੱਕਰ ਰੋਡ 'ਤੇ ਆ ਰਹੀ ਕਾਰ ਦੇ ਨਾਲ ਹੋਈ ਗਈ ਅਤੇ ਜਿਸਦੀ ਮੌਕੇ 'ਤੇ ਮੌਤ ਹੋ ਗਈ ਮਿ੍ਤਕ ਸੁਖਚੈਨ ਸਿੰਘ ਆਪਣੇ ਪਰਿਵਾਰ 'ਚ ਪਤਨੀ ਸਣੇ ਆਪਣੇ 18 ਮਹੀਨੇ ਦੇ ਮਾਸੂਮ ਬੱਚੇ ਨੂੰ ਛੱਡ ਕੇ ਸੜਕ ਹਾਦਸੇ ਦੀ ਭੇਂਟ ਚੜ੍ਹ ਗਿਆ। ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੇ ਥਾਣਾ ਸਦਰ ਜਲਾਲਾਬਾਦ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੋਟਰਸਾਈਕਲ ਸਵਾਰ ਵਿਅਕਤੀ ਸੁਖਚੈਨ ਸਿੰਘ ਵਾਸੀ ਚੱਕ ਪੁੰਨਾ ਵਾਲੀ ਦੇ ਮੋਟਰਸਾਈਕਲ ਅੱਗੇ ਅਵਾਰਾ ਪਸ਼ੂਆਂ ਦਾ ਝੂੰਡ ਆਉਣ ਦੇ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਦੇ ਕਾਰਨ ਕਾਰ ਨਾਲ ਟੱਕਰ ਹੋਣ ਤੇ ਉਸਦੀ ਮੌਤ ਹੋਈ ਤਫਤੀਸ਼ੀ ਅਧਿਕਾਰੀ ਨੇ ਕਿਹਾ ਕਿ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਤੋਂ ਲਾਸ਼ ਦਾ ਪੋਸਟਮਾਰਟ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।