ਪੱਤਰ ਪ੍ਰਰੇਰਕ, ਜ਼ੀਰਾ : ਪਿੰਡ ਮਨਸੂਰਵਾਲ ਵਿਖੇ ਇਕ ਨੌਜਵਾਨ ਦੀ ਟਰਾਂਸਫਾਰਮਰ 'ਚੋਂ ਤੇਲ ਚੋਰੀ ਕਰਨ ਦੌਰਾਨ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮਿ੍ਤਕ ਗੁਰਚਰਨ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਦੌਲੇਵਾਲਾ ਤਹਿਸੀਲ ਧਰਮਕੋਟ ਜ਼ਿਲ੍ਹਾ ਮੋਗਾ ਬੁੱਧਵਾਰ ਰਾਤ ਪਿੰਡ ਮਨਸੂਰਵਾਲ ਵਿਖੇ ਜਦ ਟਰਾਂਸਫਾਰਮਰ 'ਚੋਂ ਤੇਲ ਚੋਰੀ ਕਰਨ ਲਈ ਉਪਰ ਚੜਿ੍ਹਆ ਤਾਂ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰਚਰਨ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ। ਪੁਲਿਸ ਨੇ ਲਾਸ਼ ਪੋਸਟਮਾਰਟਮ ਤੋਂ ਬਾਅਦ ਕਰੀਬੀਆਂ ਨੂੰ ਸੌਂਪ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗੁਰਚਰਨ ਸਿੰਘ ਤੇਲ ਚੋਰੀ ਕਰਨ ਲਈ ਸਵਿਫਟ ਕਾਰ 'ਚ ਪੁੱਜਾ ਸੀ। ਪੁਲਿਸ ਨੇ ਉਸ ਦੀ ਕਾਰ 'ਚੋਂ ਚੋਰੀ ਕੀਤਾ ਤੇਲ ਵੀ ਬਰਾਮਦ ਕੀਤਾ ਹੈ।