ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ: ਨਜ਼ਦੀਕੀ ਪਿੰਡ ਮੋਹਕਮ ਖਾਂ ਵਾਲਾ ਦੇ ਕੋਲ ਐਤਵਾਰ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਇੱਕ ਜੇਲ੍ਹ ਵਾਰਡਨ ਦੀ ਮੌਤ ਹੋ ਗਈ । ਮਿ੍ਤਕ ਜੇਲ੍ਹ ਵਾਰਡਨ ਦੀ ਪਛਾਣ ਬੋਹੜ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਵਾਰਡਨ ਬੋਹੜ ਸਿੰਘ ਆਪਣੀ ਡਿਊਟੀ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚੋਂ ਖਤਮ ਕਰਕੇ ਆਪਣੇ ਘਰ ਵਾਪਸ ਜਾ ਰਿਹਾ ਸੀ। ਪ੍ਾਪਤ ਜਾਣਕਾਰੀ ਅਨੁਸਾਰ ਜਦੋਂ ਬੋਹੜ ਸਿੰਘ ਫਿਰੋਜ਼ਪੁਰ-ਜ਼ੀਰਾ ਰੋਡ 'ਤੇ ਪੈਂਦੇ ਪਿੰਡ ਮੋਹਕਮ ਖਾਂ ਵਾਲਾ ਦੇ ਕੋਲ ਪਹੁੰਚਿਆ ਤਾਂ ਇਸ ਦੌਰਾਨ ਉਸ ਦੀ ਟੱਕਰ ਇਕ ਮੋਟਰਸਾਈਕਲ ਅਤੇ ਕਾਰ ਦੇ ਨਾਲ ਹੋ ਗਈ, ਜਿਸਦੇ ਕਾਰਨ ਬੋਹੜ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੋਕੇ 'ਤੇ ਪਹੁੰਚੀ ਥਾਣਾ ਕੁਲਗੜ੍ਹੀ ਪੁਲਿਸ ਵੱਲੋਂ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਪਰਿਵਾਰ ਦੇ ਸਪੁਰਦ ਕਰ ਦਿੱਤੀ ਗਈ। ਪੁਲਿਸ ਵੱਲੋਂ ਇਸ ਸਬੰਧੀ ਮਾਮਲਾ ਦਰਜ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।