ਪੱਤਰ ਪੇ੍ਰਰਕ, ਜ਼ੀਰਾ (ਫਿਰੋਜ਼ਪੁਰ): ਤਲਵੰਡੀ ਜੱਲੇ ਖਾਂ ਵਿਖੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਦਰ ਜ਼ੀਰਾ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੰਦੀਪ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਬੁੱਟਰ ਕਲਾਂ ਥਾਣਾ ਬੱਧਨੀ ਕਲਾਂ ਜ਼ਿਲ੍ਹਾ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਦੇ ਉਸ ਦੇ ਦੋਸਤ ਮਜ਼ਦੂਰੀ ਕਰਕੇ ਪਿੰਡ ਮਨਾਵਾ ਜ਼ਿਲ੍ਹਾ ਮੋਗਾ ਨੂੰ ਮੋਟਰਸਾਈਕਲ ਤੇ ਆ ਰਹੇ ਸੀ। ਜਦ ਉਹ ਪਿੰਡ ਤਲਵੰਡੀ ਜੱਲੇ ਖਾਂ ਪਾਸ ਪੁੱਜੇ ਤਾਂ ਸਾਹਮਣੇ ਤੋਂ ਅਣਪਛਾਤੇ ਵਿਅਕਤੀ ਵੱਲੋਂ ਆਪਣੀ ਕਾਰ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਉਸ ਵਿਚ ਮਾਰੀ। ਇਸ ਹਾਦਸੇ ਵਿਚ ਉਸ ਦਾ ਮੋਟਰਸਾਈਕਲ ਨੁਕਸਾਨਿਆ ਗਿਆ ਤੇ ਸੱਟਾਂ ਲੱਗੀਆਂ। ਸੰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਜ਼ੀਰਾ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।