ਕਾਰ ਤੇ ਬਾਈਕ ਦੀ ਟੱਕਰ ’ਚ ਇਕ ਵਿਅਕਤੀ ਜ਼ਖ਼ਮੀ
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਜ਼ਖਮੀਂ, ਮਾਮਲਾ ਦਰਜ
Publish Date: Sun, 12 Apr 2026 03:21 PM (IST)
Updated Date: Mon, 13 Apr 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ: ਗੁਰੂਹਰਸਹਾਏ ਵਿਖੇ ਕਾਰ ਅਤੇ ਬਾਈਕ ਦੀ ਟੱਕਰ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧੀ ਥਾਣਾ ਗੁਰੂਹਰਸਹਾਏ ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸਤਵਿੰਦਰ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਪਿੰਡ ਲਖਮੀਰਪੁਰਾ ਨੇ ਦੱਸਿਆ ਕਿ ਮਿਤੀ 7 ਮਾਰਚ 2026 ਨੂੰ ਉਹ ਆਪਣੇ ਪਿੰਡ ਤੋਂ ਕਿਸੇ ਘਰੇਲੂ ਕੰਮ ਲਈ ਆਪਣੇ ਮੋਟਰਸਾਈਕਲ ਨੰਬਰ ਪੀਬੀ 77-0592 ’ਤੇ ਸਵਾਰ ਹੋ ਕੇ ਪਿੰਡ ਬੀੜ ਹਰਬੰਸਪੁਰਾ ਨੂੰ ਜਾ ਰਿਹਾ ਸੀ ਤਾਂ ਜਦ ਉਹ ਪੁਲ ਨਹਿਰ ਬੀੜ ਹਰਬੰਸਪੁਰਾ ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਪੁੱਜਿਆ ਤਾਂ ਗੁਰੂਹਰਸਹਾਏ ਵੱਲੋਂ ਇਕ ਕਾਰ ਵੈਨਟੋ ਨੰਬਰ ਐੱਚਆਰ-70-ਸੀ 1767 ਜਿਸ ਨੂੰ ਇਕ ਮੋਨਾ ਨੌਜਵਾਨ ਚਲਾ ਰਿਹਾ ਸੀ। ਜਿਸ ਨੇ ਆਪਣੀ ਕਾਰ ਬਿਨਾਂ ਹਾਰਨ ਵਜੇ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਉਸ ਦੇ ਮੋਟਰਸਾਈਕਲ ਵਿਚ ਮਾਰੀ। ਕਾਰ ਵੱਜਣ ਕਾਰਨ ਉਹ ਸਮੇਤ ਮੋਟਰਸਾਈਕਲ ਸੜਕ ’ਤੇ ਡਿੱਗ ਗਿਆ। ਸਤਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਕਾਫੀ ਸੱਟਾਂ ਲੱਗੀਆਂ ਤੇ ਮੋਟਰਸਾਈਕਲ ਵੀ ਨੁਕਸਾਨਿਆ ਗਿਆ। ਪੁਲਿਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।