ਸਟਾਫ ਰਿਪੋਰਟਰ, ਫਿਰੋਜ਼ਪੁਰ : ਫਾਜ਼ਿਲਕਾ ਰੋਡ 'ਤੇ ਪੈਂਦੇ ਪਿੰਡ ਜੀਵਾ ਅਰਾਈਂ ਕੋਲ ਵਾਪਰੇ ਸੜਕ ਹਾਦਸੇ ਵਿਚ ਇਕ ਮਜ਼ਦੂਰ ਦੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਥਾਣਾ ਗੁਰੂਹਰਸਹਾਏ ਵਲੋਂ ਅਣਪਛਾਤੇ ਵਾਹਨ ਚਾਲਕ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਗੁਰੂਹਰਸਹਾਏ ਪੁਲਿਸ ਨੂੰ ਦਿੱਤੇ ਬਿਆਨ ਵਿਚ ਜੋਗਿੰਦਰ ਸਿੰਘ ਵਾਸੀ ਅਮੀਰ ਖ਼ਾਸ ਜ਼ਿਲ੍ਹਾ ਫਾਜ਼ਿਲਕਾ ਨੇ ਦੋਸ਼ ਲਾਇਆ ਕਿ ਉਸ ਦਾ ਭਰਾ ਗੁਰਬਚਨ ਸਿੰਘ (50) ਮਿਹਨਤ ਮਜ਼ਦੂਰੀ ਕਰਦਾ ਹੈ। ਬੀਤੇ ਦਿਨ ਗੁਰਬਚਨ ਸਿੰਘ ਮਜ਼ਦੂਰੀ ਕਰਕੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਵਾਪਸ ਆ ਰਿਹਾ ਸੀ, ਕਿ ਪਿੰਡ ਜ਼ੀਵਾ ਅਰਾਈਂ ਕੋਲ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਬਚਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਜੋਗਿੰਦਰ ਸਿੰਘ ਦੇ ਬਿਆਨ 'ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।