ਇਕਜੁੱਟ ਕਾਂਗਰਸ ਹੀ ਬਣੇਗੀ ਪੰਜਾਬ ਦੀ ਆਵਾਜ਼ : ਕੁਲਬੀਰ ਸਿੰਘ ਜ਼ੀਰਾ, ਹਰੀਸ਼ ਜੈਨ ਇਕਜੁੱਟ ਕਾਂਗਰਸ ਹੀ ਬਣੇਗੀ ਪੰਜਾਬ ਦੀ ਆਵਾਜ਼: ਕੁਲਬੀਰ ਸਿੰਘ ਜ਼ੀਰਾ, ਹਰੀਸ਼ ਜੈਨ
Publish Date: Thu, 02 Jul 2026 06:28 PM (IST)
Updated Date: Thu, 02 Jul 2026 06:29 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੇ ਗਏ ਵੱਡੇ ਸੰਗਠਨਾਤਮਕ ਐਲਾਨ ਨੇ ਸੂਬੇ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਹਾਈਕਮਾਨ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਵਿਧਾਇਕ ਦਲ ਦਾ ਆਗੂ ਬਰਕਰਾਰ ਰੱਖਦਿਆਂ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਆਉਣ ਵਾਲੀ ਚੋਣੀ ਜੰਗ ਤਜਰਬੇਕਾਰ ਅਤੇ ਸਰਗਰਮ ਲੀਡਰਸ਼ਿਪ ਦੀ ਅਗਵਾਈ ਹੇਠ ਲੜੀ ਜਾਵੇਗੀ। ਇਸ ਦੇ ਨਾਲ ਹੀ ਵੱਖ-ਵੱਖ ਚੋਣ ਕਮੇਟੀਆਂ ਅਤੇ ਕਾਰਜਕਾਰੀ ਪ੍ਰਧਾਨਾਂ ਦੀ ਨਿਯੁਕਤੀ ਨੂੰ ਵੀ ਪਾਰਟੀ ਦੀ ਮਜ਼ਬੂਤ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ। ਜ਼ਿਲ੍ਹਾ ਫਿਰੋਜ਼ਪੁਰ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਹਾਈਕਮਾਨ ਨੇ ਜ਼ਮੀਨੀ ਪੱਧਰ ਤੇ ਕੰਮ ਕਰਨ ਵਾਲੇ ਤਜਰਬੇਕਾਰ ਆਗੂਆਂ ’ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਕੈਂਪੇਨ ਕਮੇਟੀ, ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ, ਵਿਜੈ ਇੰਦਰ ਸਿੰਗਲਾ ਨੂੰ ਇਲੈਕਸ਼ਨ ਮੈਨੇਜਮੈਂਟ ਐਂਡ ਕੋਆਰਡੀਨੇਸ਼ਨ ਕਮੇਟੀ ਅਤੇ ਡਾ. ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦੀ ਜ਼ਿੰਮੇਵਾਰੀ ਸੌਂਪਣਾ ਪਾਰਟੀ ਲਈ ਲਾਭਦਾਇਕ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਵਰਕਰ ਨੂੰ ਇਕਜੁੱਟ ਹੋ ਕੇ ਲੋਕਾਂ ਦੇ ਹੱਕਾਂ ਦੀ ਲੜਾਈ ਹੋਰ ਮਜ਼ਬੂਤੀ ਨਾਲ ਲੜਨੀ ਚਾਹੀਦੀ ਹੈ। ਖੇਤੀਬਾੜੀ ਵਿਕਾਸ ਬੈਂਕ ਪੰਜਾਬ ਦੇ ਸਾਬਕਾ ਚੇਅਰਮੈਨਹਰੀਸ਼ ਜੈਨ ਗੋਗਾ ਨੇ ਕਿਹਾ ਕਿ ਹਾਈਕਮਾਨ ਦੇ ਫ਼ੈਸਲੇ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਤਜਰਬਾ, ਮਜ਼ਬੂਤ ਸੰਗਠਨ ਅਤੇ ਲੋਕਾਂ ਨਾਲ ਜੁੜੀ ਹੋਈ ਸੋਚ ਹੈ। ਆਉਣ ਵਾਲੇ ਦਿਨਾਂ ਵਿਚ ਪਾਰਟੀ ਹਰ ਵਰਗ ਤੱਕ ਪਹੁੰਚ ਬਣਾ ਕੇ ਲੋਕ ਹਿੱਤ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਏਗੀ। ਉਨ੍ਹਾਂ ਕਿਹਾ ਕਿ ਸਾਰੇ ਆਗੂ ਅਤੇ ਵਰਕਰ ਆਪਸੀ ਭੇਦਭਾਵ ਤੋਂ ਉੱਪਰ ਉੱਠ ਕੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਪੂਰੀ ਤਾਕਤ ਨਾਲ ਕੰਮ ਕਰਨਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਕਜੁੱਟ ਕਾਂਗਰਸ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕਰੇਗੀ ਅਤੇ ਪੰਜਾਬ ਦੇ ਹਿੱਤਾਂ ਲਈ ਪ੍ਰਭਾਵਸ਼ਾਲੀ ਆਵਾਜ਼ ਬਣੇਗੀ। ਇਸ ਮੌਕੇ ਕੌਂਸਲਰ ਪ੍ਰਿਤਪਾਲ ਸਿੰਘ ਕਾਕਾ ਜੈਲਦਾਰ, ਕੌਂਸਲਰ ਰਮਨ ਸ਼ਰਮਾ, ਕੌਂਸਲਰ ਮਨਪ੍ਰੀਤ ਕੌਰ (ਵੰਸ਼ਿਕਾ), ਕੌਂਸਲਰ ਰਮਨ ਸ਼ਰਮਾ, ਕੌਂਸਲਰ ਗੁਰਭਗਤ ਗਿੱਲ ਗੋਰਾ, ਹਰੀਸ਼ ਤਾਂਗਰਾ ਬਲਾਕ ਪ੍ਰਧਾਨ, ਲਖਵਿੰਦਰ ਸਿੰਘ ਜੌੜਾ ਬਲਾਕ ਪ੍ਰਧਾਨ, ਸਾਬਕਾ ਪ੍ਰਧਾਨ ਰਸ਼ਪਾਲ ਸਿੰਘ ਗਿੱਲ, ਪਰਮਿੰਦਰ ਸਿੰਘ ਲਾਡਾ ਜਨਰਲ ਸਕੱਤਰ ਯੂਥ ਕਾਂਗਰਸ, ਅਸ਼ੋਕ ਮਨਚੰਦਾ, ਸੰਜੀਵ ਨਾਰੰਗ, ਆਕਾਸ਼ ਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ ਯੂਥ ਕਾਂਗਰਸ , ਸੁਮਿਤ ਨਰੂਲਾ ਜੁਆਇੰਟ ਸਕੱਤਰ ਰਾਈਸ ਮਿਲਰਜ ਐਸੋਸੀਏਸ਼ਨ, ਰੋਮੀ ਚੋਪੜਾ ਆਦਿ ਆਗੂਆਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦੀ ਕਮਾਨ ਮੁੜ ਸੌਂਪਣ, ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਵਿਧਾਇਕ ਦਲ ਦੇ ਆਗੂ ਵਜੋਂ ਜ਼ਿੰਮੇਵਾਰੀ ਜਾਰੀ ਰੱਖਣ ਅਤੇ ਨਵੀਆਂ ਚੋਣ ਕਮੇਟੀਆਂ ਦੇ ਗਠਨ ਨੂੰ ਪਾਰਟੀ ਲਈ ਇੱਕ ਦੂਰਅੰਦੇਸ਼ੀ ਅਤੇ ਮਜ਼ਬੂਤ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਫ਼ੈਸਲਿਆਂ ਨਾਲ ਸੂਬੇ ਵਿਚ ਕਾਂਗਰਸ ਸੰਗਠਨ ਨੂੰ ਨਵੀਂ ਤਾਕਤ, ਬਿਹਤਰ ਦਿਸ਼ਾ ਅਤੇ ਕਾਰਕੁਨਾਂ ਵਿੱਚ ਨਵਾਂ ਜੋਸ਼ ਮਿਲੇਗਾ। ਇਸ ਮੌਕੇ ਉਨ੍ਹਾਂ ਨੇ ਸਮੁੱਚੀ ਪਾਰਟੀ ਲੀਡਰਸ਼ਿਪ ਨੂੰ ਦਿਲੋਂ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਇਕਜੁੱਟਤਾ ਅਤੇ ਮਜ਼ਬੂਤ ਲੀਡਰਸ਼ਿਪ ਦੇ ਬਲ ਤੇ ਕਾਂਗਰਸ ਪੰਜਾਬ ਦੀ ਸਿਆਸਤ ਵਿਚ ਹੋਰ ਪ੍ਰਭਾਵਸ਼ਾਲੀ ਭੂਮਿਕਾ ਨਿਭਾਏਗੀ।