- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਰੋਜ਼ਪੁਰ ਦੇ ਦੋ ਵਿਧਾਇਕਾਂ ਨੂੰ ਲਾਹਨਤ ਪੱਤਰ ਦੇਣ ਪਹੁੰਚੀਆਂ ਜਥੇਬੰਦੀਆਂ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਤੇ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਰੋਸ ਪੱਤਰ ਦੇਣ ਲਈ ਵੱਖ-ਵੱਖ ਕਿਸਾਨ ਅਤੇ ਪੰਥਕ ਜਥੇਬੰਦੀਆਂ ਦੇ ਆਗੂ ਪਹੁੰਚੇ। ਪਰ ਦੋਵੇਂ ਵਿਧਾਇਕਾਂ ਦੇ ਦਫ਼ਤਰਾਂ ਅਤੇ ਘਰਾਂ ਵਿੱਚ ਉਨ੍ਹਾਂ ਦੇ ਮੌਜੂਦ ਨਾ ਹੋਣ ਕਾਰਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਉੱਥੇ ਮੌਜੂਦ ਮੁਲਾਜ਼ਮਾਂ ਨੂੰ ਪੱਤਰ ਸੌਂਪੇ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਵਿੱਚ ਬਣਾਈ ਗਈ ਕਮੇਟੀ ਦੇ ਫ਼ੈਸਲੇ ਅਨੁਸਾਰ ਕਾਰਵਾਈ ਕਰਨ ਦੀ ਮੰਗ ਉਠਾਈ।ਇਸ ਕਾਰਵਾਈ ਵਿੱਚ ਗੁਰਚਰਨ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਤੇਜਿੰਦਰ ਸਿੰਘ ਦਿਉਲ, ਯੂਥ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਜਗਦੀਪ ਸਿੰਘ ਭੁੱਲਰ, ਜ਼ਿਲ੍ਹਾ ਪ੍ਰਧਾਨ ਵਾਰਿਸ ਪੰਜਾਬ, ਬਾਬਾ ਸਤਨਾਮ ਸਿੰਘ ਵੱਲੀਆਂ, ਸੀਨੀਅਰ ਆਗੂ ਇੰਟਰਨੈਸ਼ਨਲ ਪੰਥਕ ਅਕਾਲੀ ਦਲ, ਦਵਿੰਦਰ ਸਿੰਘ, ਪ੍ਰਧਾਨ ਕਿਸਾਨ ਯੂਨੀਅਨ ਮਝੈਲ ਅਤੇ ਗੁਰਸੇਵਕ ਸਿੰਘ ਧਾਰੀਵਾਲ, ਸੂਬਾ ਪ੍ਰਧਾਨ ਮਝੈਲ ਸਮੇਤ ਕਈ ਆਗੂ ਸ਼ਾਮਲ ਹੋਏ।ਇਸ ਤੋਂ ਇਲਾਵਾ ਅਮਰਜੀਤ ਸਿੰਘ ਘਾਰੂ, ਗੁਰਚਰਨ ਸਿੰਘ ਸੰਗਾ, ਅਵਤਾਰ ਸਿੰਘ ਅਤੇ ਕਰਨਵੀਰ ਸਿੰਘ ਵਾਰਿਸ ਪੰਜਾਬ ਵੱਲੋਂ ਹਾਜ਼ਰ ਰਹੇ। ਮਾਨ ਸਿੰਘ ਕਿਲੀ ਮਿਸਲ ਸਤਲੁਜ, ਹਰਨੇਕ ਸਿੰਘ ਮਹਿੰਮਾ, ਜਨਰਲ ਸਕੱਤਰ ਕਿਸਾਨ ਯੂਨੀਅਨ ਡਕੌਂਦਾ, ਸਾਰਜ ਸਿੰਘ ਸਰਪੰਚ, ਰਣਜੀਤ ਸਿੰਘ, ਜੁਗਰਾਜ ਸਿੰਘ ਅਤੇ ਹਰਜੀਤ ਸਿੰਘ ਸੰਧੂ ਵੀ ਇਸ ਕਾਰਵਾਈ ਵਿੱਚ ਸ਼ਾਮਲ ਹੋਏ। ਇਸੇ ਤਰ੍ਹਾਂ ਪਰਮਜੀਤ ਸਿੰਘ ਭੁੱਲਰ, ਮੀਤ ਪ੍ਰਧਾਨ ਕਿਸਾਨ ਯੂਨੀਅਨ ਸਿੱਧੂਪੁਰ, ਜਗੀਰ ਸਿੰਘ, ਜ਼ਿਲ੍ਹਾ ਪ੍ਰਧਾਨ ਬੀਕੇਯੂ ਡਕੌਂਦਾ, ਗੁਰਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਵਾਰਿਸ ਪੰਜਾਬ, ਹੀਰਾ ਸਿੰਘ, ਸੂਬਾ ਮੀਤ ਪ੍ਰਧਾਨ ਮਝੈਲ, ਬੋਹੜ ਸਿੰਘ, ਜ਼ਿਲ੍ਹਾ ਪ੍ਰਧਾਨ, ਬੀਬੀ ਸੰਦੀਪ ਕੌਰ, ਬੀਬੀ ਕੁਲਵਿੰਦਰ ਕੌਰ ਭਾਵੜਾ, ਜ਼ਿਲ੍ਹਾ ਪ੍ਰਧਾਨ ਮਿਸਲ ਸਤਲੁਜ, ਕਰਮਪਾਲ ਸਿੰਘ ਬੈਰਕਾਂ ਅਤੇ ਰਣਜੀਤ ਸਿੰਘ ਸਮੇਤ ਹੋਰ ਆਗੂ ਮੌਜੂਦ ਸਨ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਕਾਰਵਾਈ ਪਰਮਿੰਦਰ ਸਿੰਘ ਝੋਟੇ ਦੇ ਮਾਮਲੇ ਵਿੱਚ ਬਣਾਈ ਗਈ ਕਮੇਟੀ ਦੇ ਫ਼ੈਸਲੇ ਮੁਤਾਬਕ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਮਾਮਲੇ ਵਿੱਚ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਮੌਕੇ ਵੱਖ-ਵੱਖ ਕਿਸਾਨ ਅਤੇ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਪਣਾ ਪੱਖ ਰੱਖਦਿਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ।